- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਤਾ ਗੁਜਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਿਹਨਤ, ਲਗਨ ਤੇ ਅਨੁਸ਼ਾਸਨ ਹੀ ਸਫਲਤਾ ਦੀ ਅਸਲ ਪਹਿਚਾਣ ਹਨ। ਇਸ ਗੱਲ ਨੂੰ ਸੱਚ ਸਾਬਤ ਕਰਦਿਆਂ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮਡ਼ਾ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਅਧੀਨ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਦੇ ਅਥਲੈਟਿਕਸ ਬਲਾਕ, ਭੁਨੇਰਹੇਡ਼ੀ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 14 ਤਮਗੇ ਆਪਣੇ ਨਾਮ ਕੀਤੇ। ਜਿਨ੍ਹਾਂ ਵਿਚ 7 ਸੋਨੇ, 3 ਚਾਂਦੀ ਅਤੇ 4 ਕਾਂਸੀ ਦੇ ਤਮਗੇ ਸ਼ਾਮਲ ਹਨ। ਸਕੂਲ ਦੇ ਖਿਡਾਰੀਆਂ ਨੇ ਦੌਡ਼ਾਂ, ਗੋਲਾ ਸੁੱਟਣ ਅਤੇ ਲੰਮੀ ਛਾਲ ਵਰਗੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਏਕਮਪ੍ਰੀਤ ਸਿੰਘ ਨੇ 3000 ਮੀਟਰ ਦੌਡ਼ ਵਿਚ ਸੋਨੇ ਦਾ ਤਮਗਾ ਅਤੇ 100 ਮੀਟਰ ਦੌਡ਼ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਸੁਖਮਨਪ੍ਰੀਤ ਕੌਰ ਨੇ 3000 ਮੀਟਰ ਤੇ 800 ਮੀਟਰ ਦੌਡ਼ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨੇ ਦੇ ਤਮਗੇ ਜਿੱਤੇ। ਅਭਿਜੀਤ ਸਿੰਘ ਨੇ ਗੋਲਾ ਸੁੱਟਣ ਦੇ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਹਾਸਲ ਕੀਤਾ। ਵਿਕਰਮਜੀਤ ਸਿੰਘ ਨੇ ਗੋਲਾ ਸੁੱਟਣ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਹਰਸਿਮਰਤ ਕੌਰ ਨੇ 100 ਮੀਟਰ ਤੇ 200 ਮੀਟਰ ਦੌਡ਼ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨੇ ਦੇ ਤਮਗੇ ਆਪਣੇ ਨਾਮ ਕੀਤੇ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ’ਤੇ ਅਥਲੈਟਿਕਸ ਕੋਚ ਹਿਮਾਂਸ਼ੂ ਸ਼ਰਮਾ ਦੀ ਵੀ ਖਿਡਾਰੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਲਈ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਸਕੂਲ ਮੈਨੇਜਮੈਂਟ ਨੇ ਸਾਰੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਚੁੱਕਣ ਲਈ ਸ਼ੁਭਕਾਮਨਾਵਾਂ ਦਿੱਤੀਆਂ।