ਵਿਦਿਆਰਥੀਆਂ ਨੇ ਸ਼ਤਰੰਜ ’ਚ ਜਿੱਤਿਆ ਪਹਿਲਾ ਸਥਾਨ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ।
Publish Date: Sun, 09 Aug 2026 07:11 PM (IST)
Updated Date: Mon, 10 Aug 2026 11:27 AM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗਡ਼੍ਹ ਦੇ ਵਿਦਿਆਰਥੀਆਂ ਨੇ 70ਵੇਂ ਜ਼ੋਨਲ ਪੱਧਰੀ ਸ਼ਤਰੰਜ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਟੀਮ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਸ਼ਤਰੰਜ ਟੂਰਨਾਮੈਂਟ ਡਾ.ਬੀ.ਐਸ. ਸੰਧੂ ਮੈਮੋਰੀਅਲ ਸਕੂਲ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਮਾਤਾ ਗੁਜਰੀ ਸਕੂਲ ਦੀ ਅੰਡਰ-19 ਟੀਮ ਨੇ ਆਪਣੀ ਸ਼ਾਨਦਾਰ ਖੇਡ, ਰਣਨੀਤੀ ਅਤੇ ਸੂਝ-ਬੂਝ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਟੀਮ ਦੇ ਕੋਚ ਹਰਦੀਪ ਕੁਮਾਰ ਦੀ ਯੋਗ ਅਗਵਾਈ, ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥੀਆਂ, ਕੋਚ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਅਤੇ ਉਚਿਤ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ।