ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ
ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ
Publish Date: Thu, 05 Feb 2026 05:54 PM (IST)
Updated Date: Thu, 05 Feb 2026 05:56 PM (IST)
ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਤਹਿਤ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੇ ਤਹਿਤ ਮਾਤਾ ਖੀਵੀ ਬਿਰਧ ਘਰ, ਮੇਨ ਰੋਡ ਸੂਲਰ (ਪਟਿਆਲਾ) ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਯੋਗਾ ਸੈਸ਼ਨ ਕਰਵਾਇਆ ਗਿਆ। ਇਸ ਯੋਗਾ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗ ਨਾਗਰਿਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਯੋਗਾ ਰਾਹੀਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾਉਣਾ ਸੀ। ਕੈਂਪ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਜੋਬਨਦੀਪ ਕੌਰ ਚੀਮਾ ਨੇ ਬਜ਼ੁਰਗਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਨਿਯਮਤ ਯੋਗਾ ਕਰਨ ਨਾਲ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ ਤੇ ਇਹ ਮਨ ਨੂੰ ਸ਼ਾਂਤ ਰੱਖਣ ਵਿਚ ਮਦਦਗਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਤੇ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਬਜ਼ੁਰਗਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਉਨ੍ਹਾਂ ਨੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਰਾਹਨਾ ਕੀਤੀ।