ਮਹਿਰਮ ਪਬਲੀਕੇਸ਼ਨਜ਼ ਪ੍ਰਾਈਵੇਟ ਲਿਮਟਿਡ ਨਾਭਾ ਦੇ ਮੈਨੇਜਿੰਗ ਡਾਇਰੈਕਟਰ ਅਤੇ ਨਾਮਵਰ ਲੇਖਕ ਬੀਐੱਸ ਬੀਰ ਸ਼ੁੱਕਰਵਾਰ ਤੜਕੇ ਤਿੰਨ ਵਜੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਬੀਰ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਜਾਣੇ–ਪਛਾਣੇ ਲੇਖਕ ਹਨ। ਉਨ੍ਹਾਂ ਨੇ ਤਕਰੀਬਨ ਤੇਤੀ ਪੁਸਤਕਾਂ ਦੀ ਰਚਨਾ ਕੀਤੀ। ਇਨ੍ਹਾਂ ਵਿਚ ਨਾਵਲ, ਕਹਾਣੀ ਸੰਗ੍ਰਹਿ, ਕਾਵਿ–ਸੰਗ੍ਰਹਿ, ਜੀਵਨੀ ਆਦਿ ਦੀਆਂ ਸਾਹਿਤਕ ਵੰਨਗੀਆਂ ਵੇਖਣ ਤੇ ਪੜ੍ਹਨ ਨੂੰ ਮਿਲਦੀਆਂ ਹਨ।

ਜ਼ਿਕਰਯੋਗ ਹੈ ਕਿ ਬੀਐੱਸ ਬੀਰ ਦੀਆਂ ਸਾਹਿਤਕ ਰਚਨਾਵਾਂ 'ਤੇ ਵੱਖ–ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਖੋਜ ਕਾਰਜ ਵੀ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੁਰੂਕਸ਼ੇਤਰ ਯੂਨੀਵਰਸਿਟੀ, ਦਿੱਲੀ ਯੂਨੀਵਰਸਿਟੀ ਅਤੇ ਮਹਾਰਾਸ਼ਟਰਾ ਯੂਨੀਵਰਸਿਟੀ ਸ਼ਾਮਿਲ ਹਨ।

Posted By: Seema Anand