- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੈਡੀਕੇਟਡ ਬ੍ਰਦਰਜ਼ ਗਰੁੱਪ ਤੇ ਹਰ ਸਹਾਇ ਸੇਵਾ ਦਲ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੱਗੀ ਖਾਨਾ, ਬਾਰਾਂਦਰੀ ਪਟਿਆਲਾ ਵਿਖੇ ਦੰਦਾਂ ਦਾ ਵਿਸ਼ਾਲ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਬੱਚਿਆਂ ਨੂੰ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਮੂੰਹ ਦੀ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਕੈਂਪ ਡਾ. ਦੀਪ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਡੈਂਟਲ ਕੇਅਰ, ਫੈਕਟਰੀ ਏਰੀਆ, ਉਪਕਾਰ ਨਗਰ ਪਟਿਆਲਾ ਦੀ ਟੀਮ ਵੱਲੋਂ ਲਗਾਇਆ ਗਿਆ। ਕੈਂਪ ਦੌਰਾਨ ਕਰੀਬ 100 ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਬੱਚਿਆਂ ਨੂੰ ਮੁਫ਼ਤ ਟੂਥਪੇਸਟ ਅਤੇ ਬੁਰਸ਼ ਵੀ ਵੰਡੇ ਗਏ। ਡਾਕਟਰੀ ਟੀਮ ਨੇ ਬੱਚਿਆਂ ਨੂੰ ਦੰਦਾਂ ਦੀ ਸਹੀ ਦੇਖਭਾਲ, ਰੋਜ਼ਾਨਾ ਦੋ ਵਾਰ ਬੁਰਸ਼ ਕਰਨ ਅਤੇ ਸਫ਼ਾਈ ਦੀਆਂ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਰਕੇਸ਼ ਵਰਮੀ, ਓਮ ਪ੍ਰਕਾਸ਼ ਸਿੰਗਲਾ, ਅਸ਼ੋਕ ਸ਼ਰਮਾ, ਸਕੂਲ ਦੇ ਹੈੱਡ ਇੰਚਾਰਜ ਸੁਰਜੀਤ ਸਿੰਘ, ਅਧਿਆਪਕਾ ਹਰਦੀਪ ਕੌਰ, ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਸਰਦਾਰ ਹਰਿੰਦਰ ਸਿੰਘ ਜੋਗੀਪੁਰ ਅਤੇ ਨਰਿੰਦਰ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਿਹਤ ਜਾਂਚ ਕੈਂਪ ਬੱਚਿਆਂ ਦੀ ਸਿਹਤ ਸੰਭਾਲ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।