- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਕਰਾਲਾ ’ਚ ਮੈਡੀਕਲ ਜਾਂਚ ਤੇ ਖੂਨਦਾਨ ਕੈਂਪ ਦਾ ਆਯੋਜਨ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪਿੰਡ ਕਕਰਾਲਾ ਵਿਖੇ ਅਮਰਜੀਤ ਸਿੰਘ ਘੱਗਾ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਜਾਂਚ, ਅੱਖਾਂ ਦੇ ਆਪਰੇਸ਼ਨ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਟਿਆਲਾ ਤੋਂ ਪਹੁੰਚੇ ਅੱਖਾਂ ਦੇ ਮਾਹਿਰ ਡਾਕਟਰਾਂ ਅਤੇ ਮੈਡੀਕਲ ਟੀਮ ਵੱਲੋਂ 300 ਤੋਂ ਵੱਧ ਬਜ਼ੁਰਗਾਂ, ਨੌਜਵਾਨਾਂ ਅਤੇ ਵੱਖ-ਵੱਖ ਸਿਹਤ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ਦੌਰਾਨ ਚਿੱਟੇ ਮੋਤੀਏ ਤੋਂ ਪੀੜਤ ਲਗਭਗ 30 ਲੋੜਵੰਦ ਬਜ਼ੁਰਗਾਂ ਦੀ ਅੱਖਾਂ ਦੇ ਮੁਫ਼ਤ ਆਪਰੇਸ਼ਨ ਲਈ ਚੋਣ ਕੀਤੀ ਗਈ। ਇਨ੍ਹਾਂ ਸਾਰੇ ਬਜ਼ੁਰਗਾਂ ਦੇ ਆਪਰੇਸ਼ਨ ਸਾਂਝ ਗਲੋਬਲ ਫਾਊਂਡੇਸ਼ਨ ਵੱਲੋਂ ਮੁਫ਼ਤ ਕਰਵਾਏ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਜੀਤ ਸਿੰਘ ਘੱਗਾ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਹਲਕਾ ਸਤਰਾਣਾ ਦੇ ਵੱਖ-ਵੱਖ ਪਿੰਡਾਂ ਵਿੱਚ ਕਲੱਸਟਰ ਪੱਧਰ ’ਤੇ ਮੈਡੀਕਲ ਜਾਂਚ ਅਤੇ ਅੱਖਾਂ ਦੇ ਮੁਫ਼ਤ ਆਪਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਅਮਰਜੀਤ ਸਿੰਘ ਘੱਗਾ ਨੇ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਵੱਲੋਂ ਕੈਂਪ ਦੀ ਸਫ਼ਲਤਾ ਲਈ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੌਕੇ ਗੁਰਪਿਆਰ ਸਿੰਘ ਦਿਉਗੜ੍ਹ, ਸੈਕਟਰੀ ਪੰਜਾਬ ਕਾਂਗਰਸ ਐੱਸਸੀ ਵਿਭਾਗ, ਦਿਲਬਰ ਖਾਨ ਸੋਸ਼ਲ ਮੀਡੀਆ ਇੰਚਾਰਜ ਪਟਿਆਲਾ, ਡਾ ਮਲਕੀਤ ਸਿੰਘ, ਹਰਬੰਸ ਬੰਗੇ, ਅਤੁਲ ਸ਼ਰਮਾ ਹਨੀ ਸਕੱਤਰ ਪਟਿਆਲਾ ਕਾਂਗਰਸ ਕਮੇਟੀ, ਅਮਰੀਕ ਘੱਗਾ, ਬੰਤ ਸਿੰਘ, ਅਜੈਬ ਸਿੰਘ, ਸਤਪਾਲ ਸਿੰਘ, ਸੁਖਜਿੰਦਰ ਸਿੰਘ, ਜਸਵੀਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਸੇਵਾਦਾਰ ਹਾਜ਼ਰ ਸਨ।