- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਮੀਟਿੰਗ 2 ਅਪ੍ਰੈਲ ਨੂੰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹੀਨੇਵਾਰ ਮੀਟਿੰਗ ਕਰਵਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਜਰਨਲ ਦੀ ਪ੍ਰਧਾਨਗੀ ਹੇਠ 2 ਅਪ੍ਰੈਲ ਨੂੰ ਮਿੰਨੀ ਸਕੱਤਰੇਤ ਪਟਿਆਲਾ ਦੇ ਬਲਾਕ ਏ ਦੇ ਕਮੇਟੀ ਹਾਲ ਵਿਖੇ ਸਵੇਰੇ 10 ਵਜੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਜ਼ਿਲ੍ਹਾ ਇਕਾਈ ਨੇ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆਂ ਨੂੰ ਮੀਟਿੰਗ ਕਰਾਉਣ ਲਈ ਮੰਗ ਪੱਤਰ ਸੌਂਪਿਆ ਸੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਮਹੀਨੇਵਾਰ ਮੀਟਿੰਗ ਕਰਵਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਵਿਭਾਗਾਂ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਭੇਜੀਆਂ ਗਈਆਂ ਦਰਖਾਸਤਾਂ ਸਬੰਧੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਜ਼ਿਲ੍ਹਾ ਪਟਿਆਲਾ ਦੇ ਵੱਖ ਵੱਖ ਬਲਾਕ ਨਾਭਾ, ਸਮਾਣਾ, ਪਾਤੜਾਂ, ਰਾਜਪੁਰਾ,ਦੁਧਨ ਸਾਧਾਂ, ਪਟਿਆਲਾ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਵਿਖੇ ਰਹਿ ਰਹੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਜਾ ਰਹੀ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਮੀਟਿੰਗ ’ਚ ਸਰਕਾਰ ਵੱਲੋਂ ਫਰੀਡਮ ਫਾਈਟਰ ਪਰਿਵਾਰਾਂ ਨੂੰ ਦਿੱਤਿਆਂ ਜਾਂ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਸਨਮਾਨ ਅਤੇ ਸਰਕਾਰੀ ਵਿਭਾਗਾਂ ਅੰਦਰ ਕੰਮਕਾਜ ਨੂੰ ਸਮਾਂਬੱਧ ਤਰੀਕੇ ਨਾਲ ਕਰਵਾਉਣ ਦਾ ਯਤਨ ਜ਼ਿਲ੍ਹਾ ਜਥੇਬੰਦੀ ਵੱਲੋਂ ਕੀਤਾਂ ਜਾਵੇਗਾ। ਦੇਸ਼ ਭਗਤ ਪਰਿਵਾਰਾਂ ਨੇ ਕਿਹਾ ਕਿ ਜਿੰਨਾ ਦੇਸ਼ ਭਗਤਾਂ ਦੀ ਬਦੌਲਤ ਅੱਜ ਸਾਰੇ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਪਰਿਵਾਰਾਂ ਨੂੰ ਸਨਮਾਨ ਸਹੂਲਤਾਂ ਲਾਗੂ ਕਰਵਾਉਣ ਲਈ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ।ਆਗੂਆਂ ਨੇ ਕਿਹਾ ਕਿ ਜਿਹੜੇ ਪਰਿਵਾਰਾ ਨੇ ਜਥੇਬੰਦੀ ਦੀ ਮੈਂਬਰਸ਼ਿਪ ਨਹੀਂ ਕਰਵਾਈ,ਉਹ ਜ਼ਿਲ੍ਹਾ ਜਥੇਬੰਦੀ ਦੇ ਆਗੂਆਂ ਨੂੰ ਮਿਲ ਕੇ ਮੈਂਬਰਸ਼ਿਪ ਮੁਹਿੰਮ ਵਿੱਚ ਸ਼ਾਮਲ ਹੋਣ। ਇਕੱਤਰਤਾ ਦੌਰਾਨ ਇੰਦਰਪਾਲ ਸਿੰਘ ਧਾਲੀਵਾਲ ਸੂਬਾ ਜਰਨਲ ਸਕੱਤਰ, ਅਮਰਪ੍ਰੀਤ ਸਿੰਘ ਬੋਬੀ ਪ੍ਰਧਾਨ ਜਿਲਾ ਪਟਿਆਲਾ, ਰਾਜ ਕੁਮਾਰ ਡਕਾਲਾ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਰਜਿੰਦਰ ਵਢੇਰਾ, ਪ੍ਰਵੀਨ ਕੁਮਾਰੀ, ਪਰਮਗੁਰਤੇਜ ਸਿੰਘ, ਰਘੁਵੀਰ ਸਿੰਘ, ਹਰਦੀਪ ਸਿੰਘ ਕੌਲੀ, ਇੰਦਰਪਾਲ ਸਿੰਘ ਵਿਰਕ, ਨਰਿੰਦਰ ਸਿੰਘ ਨੰਬਰਦਾਰ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਦੇ ਮੈਂਬਰ ਸ਼ਾਮਲ ਹੋਏ।