ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਿਢੱਲੋਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ 21 ਨਵੰਬਰ ਨੂੰ ਸ਼ਿਵ ਮੰਦਰ ਧਰਮਸ਼ਾਲਾ ਨਜ਼ਦੀਕ ਪਟਵਾਰਖ਼ਾਨਾ/ ਰੇਲਵੇ ਕਰਾਸਿੰਗ ਵਿਖੇ ਹੋਣ ਜਾ ਰਹੀ ਮੀਟਿੰਗ ਵਿਚ ਪੰਜਾਬ ਵਿਚ ਦਲਿਤ ਸਮਾਜ 'ਤੇ ਹੋ ਰਹੇ ਅੱਤਿਆਚਾਰਾਂ ਖ਼ਾਸ ਕਰ ਕੇ ਲਹਿਰਾਗਾਗਾ ਦੇ ਚੰਗਾਲੀ ਪਿੰਡ ਵਿਚ ਦਲਿਤ ਨੌਜਵਾਨ ਜਗਮੇਲ ਸਿੰਘ ਨਾਲ ਵਾਪਰੀ ਘਟਨਾ ਬਾਰੇ ਵਿਚ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸੰਬੋਧਨ ਕਰਨਗੇ। ਮੀਟਿੰਗ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵੀ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ। ਉਨ੍ਹਾਂ ਸਮੂਹ ਵਲੰਟੀਅਰਾਂ ਨੂੰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ।