ਪੱਤਰ ਪੇ੍ਰਕ, ਪਟਿਆਲਾ : ਵਿਧਾਨ ਸਭਾ ਹਲਕਾ ਦਿਹਾਤੀ ਤੋਂ ਸ਼ੋ੍ਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸ਼ੋ੍ਮਣੀ ਅਕਾਲੀ ਦਲ ਦੇ ਵਰਕਰਾਂ ਨੇ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੁਣ ਪਿੰਡਾਂ 'ਚ ਵੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਅੱਜ ਪਟਿਆਲਾ ਦਿਹਾਤੀ ਦੇ ਪਿੰਡ ਲੰਗ ਵਿਖੇ ਜਥੇਦਾਰ ਹਰਬੰਸ ਸਿੰਘ ਲੰਗ ਦੀ ਅਗਵਾਈ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਅਮਿਤ ਸਿੰਘ ਰਾਠੀ ਹਲਕਾ ਦਿਹਾਤੀ ਦੇ ਕੌਂਸਲਰ ਬਿੱਟੂ ਚੱਠਾ, ਪਰਮਜੀਤ ਸਿੰਘ ਪੰਮਾ, ਰਜਿੰਦਰ ਸਿੰਘ ਵਿਰਕ, ਮਾਲਵਿੰਦਰ ਸਿੰਘ ਮਾਲੀ, ਗੁਰਵਿੰਦਰ ਸਿੰਘ ਧੀਮਾਨ ਅਤੇ ਯੂਥ ਅਕਾਲੀ ਦਲ ਦੇ ਆਗੂ ਇੰਦਰਜੀਤ ਸਿੰਘ ਰੱਖੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

ਉਨ੍ਹਾਂ ਵੱਲੋਂ ਇਸ ਮੀਟਿੰਗ ਵਿਚ ਹਜ਼ਾਰਾਂ ਦੀ ਤਦਾਦ ਵਿਚ ਆਏ ਹੋਏ ਲੋਕਾਂ ਨੂੰ ਅਕਾਲੀ ਦਲ ਦੇ ਕੰਮਾਂ ਬਾਰੇ ਜਾਣੂ ਕਰਵਾਇਆ, ਉੱਥੇ ਹੀ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਬਾਰੇ ਯਾਦ ਕਰਵਾਉਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਦਿਹਾਤੀ ਤੋਂ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਜਿੱਤ ਦਿਵਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇ। ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਜਿਹੜਾ ਉਮੀਦਵਾਰ ਲੋਕਾਂ ਦੀ ਉਮੀਦ ਨਾਲ ਲੈ ਕੇ ਚੱਲ ਸਕੇ, ਉਸ ਉਮੀਦਵਾਰ ਨੂੰ ਦਿਹਾਤੀ ਤੋਂ ਟਿਕਟ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰੇ ਪੰਜਾਬ ਅਤੇ ਪੰਜਾਬੀਆਂ ਦੇ ਦਿਲਾਂ ਦੀ ਇਕ ਹੀ ਆਵਾਜ਼ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਸ਼ੋ੍ਮਣੀ ਅਕਾਲੀ ਦਲ ਅਤੇ ਬੀਐੱਸਪੀ ਦੇ ਗੱਠਜੋੜ ਦੀ ਸਰਕਾਰ ਲਿਆਂਦੀ ਜਾਵੇ ਤਾਂ ਜੋ ਕਾਂਗਰਸ ਸਰਕਾਰ ਦੌਰਾਨ ਪਿਛੜੇ ਹੋਏ ਪੰਜਾਬ ਨੂੰ ਇਕ ਵਾਰ ਫਿਰ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕੇ।

ਇਸ ਮੌਕੇ ਅੰਮਿ੍ਤਪਾਲ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਬਲਵੀਰ ਸਿੰਘ ਚਲੈਲਾਂ ਸਾਬਕਾ ਸਰਪੰਚ, ਗੁਰਮੇਲ ਸਿੰਘ ਚਲੈਲਾ, ਅਵਤਾਰ ਸਿੰਘ, ਬਲਜੀਤ ਸਿੰਘ ਮਾਜਰੀ, ਸਵਰਨ ਸਿੰਘ ਕਾਠਮੱਠੀ, ਜਗੀਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਸਾਬਕਾ ਸਰਪੰਚ ਲਚਕਾਣੀ, ਹਰਫੂਲ ਸਿੰਘ ਭੰਗੂ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਲਚਕਾਣੀ, ਪਿ੍ਰਤਪਾਲ ਸਿੰਘ ਐੱਸਓਆਈ ਪ੍ਰਧਾਨ ਲਚਕਾਣੀ, ਗੁਰਨਾਮ ਸਿੰਘ ਸਾਬਕਾ ਸਰਪੰਚ ਲਚਕਾਣੀ, ਬਲਵਿੰਦਰ ਸਿੰਘ ਹਿਰਦਾਪੁਰ, ਸਦੀਕ ਮੁਹੰਮਦ ਧਨੋਰੀ ਆਦਿ ਹਾਜ਼ਰ ਸਨ।