ਮੈਨੇਜਰ ਪ੍ਰਸੋਨਲ ਜਨਰਲ ਐਡਮਨ ਨਾਲ ਸੀਵਰੇਜ ਬੋਰਡ ਦੇ ਮੁਲਾਜ਼ਮਾ ਦੀ ਬੈਠਕ ਮੈਨੇਜਰ ਪ੍ਰਸੋਨਲ ਜਨਰਲ ਐਡਮਨ ਨਾਲ ਸੀਵਰੇਜ ਬੋਰਡ ਦੇ ਮੁਲਾਜਮਾ ਦੀ ਹੋਈ ਬੈਠਕ
Publish Date: Wed, 25 Nov 2026 03:42 PM (IST)
Updated Date: Thu, 26 Nov 2026 04:01 AM (IST)
ਮੁਲਜ਼ਮਾਂ ਨੂੰ ਇਕ ਹਫ਼ਤੇ ਦੇ ਅੰਦਰ ਨਿਯੁਕਤੀ ਪੱਤਰ ਸੌਂਪੇ ਜਾਣ : ਸ਼ੇਰ ਸਿੰਘ ਖੰਨਾ ਕਰਨਵੀਰ ਸਿੰਘ, ਪੰਜਾਬੀ ਜਾਗਰਣ, ਲੌਂਗੋਵਾਲ : ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਆਪਣੇ ਸਾਥੀਆਂ ਸਮੇਤ ਸੀਵਰੇਜ ਬੋਰਡ ਦੀ ਹਾਈ ਅਥਾਰਟੀ ਮੈਨੇਜਰ ਪਰਸੋਨਲ ਜਨਰਲ ਐਡਮਨ ਲਤਾ ਚੌਹਾਨ ਦੇ ਨਾਲ ਸੀਵਰੇਜ ਬੋਰਡ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੈਠਕ ਹੋਈ। ਜਥੇਬੰਦੀ ਦੇ ਸੂਬਾ ਪ੍ਰਧਾਨ ਖੰਨਾ ਨੇ ਕਿਹਾ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾ ਦੇ ਵੱਲੋਂ ਪਿਛਲੇ 10 ਸਾਲਾਂ ਤੋਂ ਲਗਾਤਾਰ ਸੰਘਰਸ਼ ਵਿੱਢਿਆ ਹੋਇਆ ਹੈ। ਇਸ ਸਰਕਾਰ ਦੇ ਨਾਲ ਅਨੇਕਾਂ ਹੀ ਮੀਟਿੰਗ ਹੋ ਚੁੱਕੀਆਂ ਹਨ ਪਰ ਜਿਸ ਦਾ ਸਿੱਟਾ ਹਾਲੇ ਤੱਕ ਨਹੀਂ ਨਿਕਲਿਆ ਪਿਛਲੇ ਸੰਘਰਸ਼ਾਂ ਦੀ ਬਦੌਲਤ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਮੁੱਖ ਏਜੰਡਾ ਰੱਖ ਕੇ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਸੀਵਰੇਜ ਬੋਰਡ ਦੇ ਵਿੱਚ ਮਰਜ ਕਰਨ ਦਾ ਮਤਾ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਭੇਜਿਆ ਗਿਆ ਸੀ। ਉਸ ਤੋਂ ਬਾਅਦ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਆਊਟਸੋਰਸ ਮੁਲਾਜ਼ਮਾਂ ਦਾ ਕੇਸ ਤਿਆਰ ਕਰਕੇ ਦੁਬਾਰਾ ਫੇਰ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਗਿਆ ਉਪਰੰਤ ਸੰਜੀਵ ਕੁਮਾਰ ਡਿਪਟੀ ਡਾਇਰੈਕਟਰ (ਸਥਾਨਕ ਸਰਕਾਰਾਂ) ਵੱਲੋਂ ਆਊਟਸੋਰਸ ਮੁਲਾਜ਼ਮਾਂ ਦਾ ਕੇਸ ਪ੍ਰਵਾਨਗੀ ਦੇ ਲਈ ਪਰਸੋਨਲ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ, ਇਸ ਦੀ ਕਾਰਵਾਈ ਦੀ ਕਾਪੀ ਜਥੇਬੰਦੀ ਨੂੰ ਦਿੱਤੀ ਗਈ। ਇਸ ਦੇ ਨਾਲ ਜਥੇਬੰਦੀ ਵੱਲੋਂ ਮੰਗ ਰੱਖੀ ਗਈ ਕਿ ਪਰਸੋਨਲ ਵਿਭਾਗ ਦੀ ਪ੍ਰਵਾਨਗੀ ਤੋਂ ਤੁਰੰਤ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਪੰਜਾਬ ਅੰਦਰ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਸਮੁੱਚੇ ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਸ਼ਰਤ ਦੇ ਨਿਯੁਕਤੀ ਪੱਤਰ ਦਿੱਤੇ ਜਾਣ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀ ਪੂਰੇ ਪੰਜਾਬ ਅੰਦਰ ਮੁਕੰਮਲ ਹੜਤਾਲ ਕਰਕੇ ਹਲਕਾ ਦਿੜਬਾ ਦੇ ਵਿੱਚ ਪੱਕਾ ਮੋਰਚਾ ਲਗਾਉਣ ਦੇ ਲਈ ਮਜਬੂਰ ਹੋਵੇਗੀ। ਇਸ ਮੌਕੇ ਸੂਬਾ ਆਗੂ ਗਗਨਦੀਪ ਸਿੰਘ ਕਣਕਵਾਲ, ਗੁਰਵਿੰਦਰ ਸਿੰਘ ਲਹਿਰਾ, ਯਾਦਵਿੰਦਰ ਸਿੰਘ ਯਾਦੀ, ਪ੍ਰਦੀਪ ਸਿੰਘ ਭੀਖੀ ਹਾਜ਼ਰ ਸਨ।