ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ
ਵੋਟਰ ਸੂਚੀਆਂ ਦੇ ਮਿਲਾਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ ਡੀ ਐਮ ਵੱਲੋਂ ਸੁਪਰਵਾਈਜ਼ਰਾਂ ਨਾਲ ਮੀਟਿੰਗ
Publish Date: Tue, 03 Mar 2026 03:59 PM (IST)
Updated Date: Tue, 03 Mar 2026 04:02 PM (IST)
ਐਚ.ਐੱਸ.ਸੈਣੀ, ਪੰਜਾਬੀ ਜਾਗਰਣ ਰਾਜਪੁਰਾ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਰਾਜਪੁਰਾ-111 ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ- ਕਮ-ਉਪ ਮੰਡਲ ਮੈਜਿਸਟਰੇਟ ਨਮਨ ਮਾਰਕਨ ਨੇ ਚੋਣ ਹਲਕਾ 111-ਰਾਜਪੁਰਾ ਦੇ ਸਮੂਹ ਸੁਪਰਵਾਈਜ਼ਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕਰਕੇ ਐਸਆਈਆਰ ਦੇ ਕੰਮ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਐਸ ਡੀ ਐਮ ਨਮਨ ਮਾਰਕਨ ਨੇ ਸੁਪਰਵਾਈਜ਼ਰਾਂ ਨੂੰ ਦੱਸਿਆ ਕਿ ਐਸ.ਆਈ.ਆਰ. ਦਾ ਕੰਮ ਪੰਜਾਬ ਰਾਜ ਵਿੱਚ ਭਾਰਤ ਚੋਣ ਕਮਿਸ਼ਨ ਵੱਲ ਕਿਸੇ ਸਮੇਂ ਵੀ ਸ਼ੁਰੂ ਕੀਤਾ ਜਾ ਸਕਦਾ ਹੈ, ਇਸ ਲਈ ਸਮੂਹ ਸੁਪਰਵਾਈਜ਼ਰਾਂ ਨੂੰ ਆਪਣੇ ਅਧੀਨ ਆਉਂਦੇ ਬੀ.ਐਲ.ਓਜ਼ ਤੋਂ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰ ਸੂਚੀ ਦਾ ਮਿਲਾਣ ਕਰਨ ਦਾ (ਇਲੈਕਟਰ ਮੈਚਿੰਗ)ਕੰਮ ਨੇਪਰੇ ਚਾੜਨ ਦੇ ਕੰਮ ਦਾ ਲਗਾਤਾਰ ਜਾਇਜ਼ਾ ਲੈਂਦੇ ਰਹਿਣ ਤਾਂ ਜੋ ਐਸ.ਆਈ.ਆਰ. ਦੇ ਕੰਮ ਨੂੰ ਸਮੇਂ ਸਿਰ ਮੁਕਮੰਲ ਕੀਤਾ ਜਾ ਸਕੇ।