ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਨੇ ਅਹਿਮ ਮਸਲੇ ਵਿਚਾਰੇ
ਪਾਵਰਕੌਮ ਤੇ ਟਰਾਂਸਕੋ ਪੈਨਸ਼ਨਰਜ ਯੂਨੀਅਨ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ
Publish Date: Mon, 30 Mar 2026 05:48 PM (IST)
Updated Date: Mon, 30 Mar 2026 05:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ, ਹੈੱਡ ਆਫਿਸ ਯੂਨਿਟ, ਪਟਿਆਲਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅਣਖੀ ਭਵਨ, ਫੈਕਟਰੀ ਏਰੀਆ, ਪਟਿਆਲਾ ਵਿਖੇ ਭਿੰਦਰ ਸਿੰਘ ਚਹਿਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਅਪ੍ਰੈਲ, 2026 ਦੇ ਦੂਜੇ ਸ਼ਨਿੱਚਰਵਾਰ 11 ਅਪ੍ਰੈਲ ਨੂੰ ਸੀਨੀਅਰ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਸਬੰਧੀ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਰੂਪਰੇਖਾ ਤਿਆਰ ਕੀਤੀ ਗਈ। ਸਮਾਗਮ ’ਚ ਲੱਗਭੱਗ 150 ਤੋਂ ਪੈਨਸ਼ਨਰ ਸ਼ਾਮਲ ਹੋਣਗੇ। ਜਥੇਬੰਦੀ ਵੱਲੋਂ ਪੰਜਾਬ ਸਰਕਾਰ ਵੱਲੋਂ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਬਾਰੇ ਹਾਈਕੋਰਟ ਵਿਚ ਪੇਸ਼ ਕੀਤੇ ਨਿਰਾਸ਼ਾਜਨਕ ਐਫੀਡੇਵਿਟ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ। ਭਿੰਦਰ ਸਿੰਘ ਚਹਿਲ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਇਸ ਦੇ ਸਿੱਟੇ ਭੁਗਤਣੇ ਪੈਣਗੇ। ਮੀਟਿੰਗ ’ਚ ਇੰਜ ਸੰਤੋਖ ਸਿੰਘ ਬੋਪਾਰਾਏ, ਅਮਰਜੀਤ ਸਿੰਘ ਖ਼ਜ਼ਾਨਚੀ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਮਲਕੀਅਤ ਸਿੰਘ ਸਰਪ੍ਰਸਤ, ਜਸਵੀਰ ਸਿੰਘ, ਇੰਜ ਜਗਤਾਰ, ਇੰਜ ਕਰਤਾਰ ਸਿੰਘ ਤੇ ਵਰਕਿੰਗ ਕਮੇਟੀ ਦੇ ਮੈਂਬਰ ਹਾਜ਼ਰ ਸਨ।