ਸਰਕਾਰ ਆਉਣ ’ਤੇ ਸੂਬੇ ’ਚੋਂ ਗੈਂਗਸਟਰਵਾਦ ਕਰਾਂਗੇ ਖ਼ਤਮ : ਜਥੇ. ਗੜ੍ਹੀ
ਨਿੱਘੀ ਮਿਲਣੀ ਪ੍ਰੋਗਰਾਮ ਦੇ ਤਹਿਤ ਮੀਟਿੰਗਾਂ ਦਾ ਸਿਲਸਿਲਾ ਜਾਰੀ
Publish Date: Wed, 01 Apr 2026 04:41 PM (IST)
Updated Date: Wed, 01 Apr 2026 04:43 PM (IST)

ਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ: ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਉਣ ਵਾਲੀਆਂ 2027 ਦੀਆ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਲ ਪਿੰਡ ਪਿਲਖਣੀ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਦੇ |ਚ ਨਿੱਘੀ ਮਿਲਨੀ ਪ੍ਰੋਗਰਾਮ ਦੇ ਤਹਿਤ ਪਿੰਡ ਪਿਲਖਣੀ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਦੀ ਮੀਟਿੰਗ ਸੱਦੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸੂਬੇ ਅੰਦਰ ਪਾਰਟੀ ਦੀ ਮਜਬੂਤੀ ਦੇ ਲਈ ਵੱਖ ਵੱਖ ਹਲਕਿਆਂ ਦੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਉਸੇ ਕੜੀ ਦੇ ਤਹਿਤ ਉਹਨਾਂ ਵੱਲੋਂ ਨਿੱਘੀ ਮਿਲਨੀ ਪ੍ਰੋਗਰਾਮ ਦੇ ਤਹਿਤ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡਾਂ ਦੇ ਵਿੱਚ ਮੀਟਿੰਗਾਂ ਕਰਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਨਾਲ ਹੀ ਪਿੰਡ ਪੱਧਰ ਉੱਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮਜਬੂਤੀ ਦੇ ਲਈ ਬੂਥ ਪੱਧਰ ਦੀਆਂ ਕਮੇਟੀਆਂ ਦਾ ਗਠਨ ਵੀ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਿੰਡਾਂ ਦੇ ਵਿੱਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਥੇਦਾਰ ਗੜ੍ਹੀ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪੰਜਾਬ ਸੂਬੇ ਅੰਦਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਸੂਬੇ ਵਿੱਚੋਂ ਨਸ਼ਾ ਮੁਕਤ ਕਰਕੇ ਨੌਜਵਾਨ ਪੀੜ੍ਹ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਸੂਬੇ ਨੂੰ ਗੈਂਗਸਟਰਵਾਦ ਤੋਂ ਮੁਕਤ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹੱਥ ਖੜੇ ਕਰਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਹੱਕ ਵਿੱਚ ਖੜਨ ਦਾ ਐਲਾਨ ਕੀਤਾ। ਇਸ ਮੌਕੇ ਗੁਰਬਾਜ ਸਿੰਘ ਸਰਪੰਚ ਸਿੰਘ ਪਿਲਖਣੀ, ਸੁਰਿੰਦਰ ਸਿੰਘ ਘੁਮਾਣਾ, ਕੁਲਵਿੰਦਰ ਸਿੰਘ ਕਾਲੋਮਾਜਰਾ, ਤਰਲੋਕ ਸਿੰਘ, ਭਜਨ ਸਿੰਘ ਪਿਲਖਣੀ, ਬਲਦੇਵ ਸਿੰਘ ਪ੍ਰਧਾਨ, ਨਿਰਮਲ ਸਿੰਘ ਪਿਲਖਣੀ, ਅੰਗਰੇਜ਼ ਸਿੰਘ ਮੈਂਬਰ, ਅਵਤਾਰ ਸਿੰਘ ਪਿਲਖਣੀ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਗੜੀ ਸਮੇਤ ਹੋਰ ਹਾਜ਼ਰ ਸਨ।