- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਸ਼ੀਵਾਦ ਵਿਰੋਧੀ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਭਾਰਤੀ ਜਨਤਾ ਪਾਰਟੀ ਦੀਆਂ ਲੋਕ ਵਿਰੋਧੀ ਤੇ ਫਾਸ਼ੀਵਾਦੀ ਨੀਤੀਆਂ ਖ਼ਿਲਾਫ਼ ਨੌਜਵਾਨ ਭਾਰਤ ਸਭਾ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਨੌਜਵਾਨ ਭਾਰਤ ਸਭਾ ਜ਼ਿਲ੍ਹਾ ਪਟਿਆਲਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਨੌਜਵਾਨ ਭਾਰਤ ਸਭਾ ਵੱਲੋਂ 26 ਸਤੰਬਰ ਨੂੰ ਮੋਗਾ ਦਾਣਾ ਮੰਡੀ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਇਸ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਰੈਲੀ ਵਿਚ ਪਹੁੰਚਣ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਜਮਹੂਰੀ ਹੱਕਾਂ ’ਤੇ ਕੀਤੇ ਜਾ ਰਹੇ ਹਮਲਿਆਂ, ਲੋਕ ਵਿਰੋਧੀ ਨੀਤੀਆਂ ਅਤੇ ਫਾਸ਼ੀਵਾਦੀ ਹੱਲੇ ਖ਼ਿਲਾਫ਼ ਪੰਜਾਬ ਦੇ ਲੋਕਾਂ ਨੂੰ ਮੋਹਰੀ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਆਮ ਲੋਕਾਂ ਦੀ ਵੱਡੀ ਲਾਮਬੰਦੀ ਹੀ ਇਨ੍ਹਾਂ ਨੀਤੀਆਂ ਦਾ ਮੂੰਹਤੋੜ ਜਵਾਬ ਦੇ ਸਕਦੀ ਹੈ। ਸਭਾ ਦੇ ਜ਼ਿਲ੍ਹਾ ਆਗੂ ਗੁਰਦੀਪ ਕਲਵਾਣੁ ਨੇ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਰੈਲੀ ਨੂੰ ਕਾਮਯਾਬ ਕੀਤਾ ਜਾਵੇ।