ਮਹਿੰਦਰਪਾਲ ਬੱਬੀ, ਭਾਦਸੋਂ

ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਦੇ 116ਵੇਂ ਜਨਮ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਜਨਮ ਅਸਥਾਨ ਗੁਰਦੁਆਰਾ ਈਸ਼ਰਸਰ ਸਾਹਿਬ ਆਲੋਵਾਲ ਵਿਖੇ ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲ਼ਿਆ ਦੀ ਅਗਵਾਈ ਵਿਚ ਮਿਤੀ 3, 4 ਅਤੇ 5 ਅਗਸਤ ਨੂੰ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਮੋਹਨ ਸਿੰਘ ਰਾੜਾ ਸਾਹਿਬ ਲੰਗਰਾਂ ਵਾਲੇ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਸੰਤ ਬਾਬਾ ਰੋਸ਼ਨ ਸਿੰਘ ਧਬਲਾਨ, ਭਾਈ ਰਣਧੀਰ ਸਿੰਘ ਢੀਂਡਸਾ ਸੈਕਟਰੀ ਰਾੜਾ ਸਾਹਿਬ ਟਰੱਸਟ ਨੇ ਦੱਸਿਆ ਕਿ ਇਨਾਂ ਸਮਾਗਮਾਂ 'ਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਪਹੁੰਚ ਕੇ ਨਤਮਸਤਕ ਹੋਵੇਗੀ ਜਿਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਵੱਖ ਵੱਖ ਸੰਤ ਮਹਾਂਪੁਰਖ, ਕੀਰਤਨੀ ਜਥੇ, ਰਾਗੀ, ਢਾਡੀ, ਕਵੀਸ਼ਰੀ ਜਥੇ ਗੁਰਮਿਤ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰਦੁਆਰਾ ਆਲੋਵਾਲ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੁੱਖ ਸਿੰਘ, ਰਾੜਾ ਸਾਹਿਬ ਵੱਲੋਂ ਅਸਥਾਨ ਦੇ ਇੰਚਾਰਜ ਰਣਧੀਰ ਸਿੰਘ ਢੀਂਡਸਾ ਨੇ ਸੋ੍ਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਐਕਸੀਅਨ ਪਾਵਰਕਾਮ ਗੁਰਕੀਰਤ ਸਿੰਘ ਗੁਰਮ, ਐਸ.ਐਚ.ਓ. ਅੰਮਿ੍ਤਵੀਰ ਸਿੰਘ ਚਾਹਲ, ਦਲਜਿੰਦਰ ਸਿੰਘ ਗੁਰਨਾ, ਸਮਸ਼ੇਰ ਸਿੰਘ, ਜੋਗਿੰਦਰ ਸਿੰਘ ਲੌਟ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੇਵਾਦਾਰ ਕਮੇਟੀਆਂ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਗੁਰਦੁਆਰਾ ਆਲੋਵਾਲ ਸਾਹਿਬ ਵਿਖੇ ਕੀਤੀ। ਇਸ ਮੌਕੇ ਕੋਰੋਨਾ ਪ੍ਰਤੀ ਸਾਵਧਾਨੀਆਂ, ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਤੇ ਸਮਾਗਮ ਦੇ ਪੋ੍ਟੋਕੋਲ ਸਬੰਧੀ ਵਿਚਾਰਾਂ ਕੀਤੀਆਂ ਗਈਆਂ।