ਪੱਤਰ ਪੇ੍ਰਕ,ਫ਼ਤਹਿਗੜ੍ਹ ਸਾਹਿਬ: ਭਾਰਤ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਲਈ ਨਹਿਰੂ ਯੁਵਾ ਕੇਂਦਰਾਂ ਦੇ ਨਵ ਨਿਯੁਕਤ ਜ਼ਿਲ੍ਹਾ ਕੁਆਰਡੀਨੇਟਰਾਂ ਵੱਲੋਂ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਕੋਆਰਡੀਨੇਟਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ। ਨਵ ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰ ਪੰਜ ਰੋਜ਼ਾ ਦੌਰੇ 'ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪੁੱਜੇ ਹੋਏ ਹਨ। ਇਸ ਮੌਕੇ ਏਡੀਸੀ ਜਸਪ੍ਰਰੀਤ ਸਿੰਘ, ਐਸਡੀਐਮ ਡਾ. ਸੰਜੀਵ ਕੁਮਾਰ, ਤਹਿਸੀਲਦਾਰ ਬਲਜਿੰਦਰ ਸਿੰਘ ਵੀ ਮੌਜੂਦ ਸਨ। ਬਾਅਦ ਵਿੱਚ ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਅਤੇ ਹੋਰਨਾਂ ਦਫ਼ਤਰਾਂ ਦਾ ਦੌਰਾ ਵੀ ਕੀਤਾ ਅਤੇ ਦਫ਼ਤਰੀ ਕੰਮ ਕਾਜ਼ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਡੀਸੀ ਗੋਇਲ ਨੇ ਨਵ ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਜਿਥੇ ਜ਼ਿਲ੍ਹੇ ਵਿੱਚ ਪ੍ਰਸ਼ਾਸਨਿਕ ਕੰਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਉਥੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਵਿੱਚ ਨਹਿਰੂ ਯੁਵਾ ਕੇਂਦਰਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਨਵ ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰਾਂ ਤੋਂ ਆਸ ਪ੍ਰਗਟਾਈ ਕਿ ਉਹ ਆਪਣੇ ਦੇਸ਼ ਦੀ ਤਰੱਕੀ ਲਈ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਨੌਜਵਾਨ ਵਰਗ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰਨਗੇ ਤੇ ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਮੋਹਰੀ ਭੂਮਿਕਾ ਨਿਭਾਉਣਗੇ। ਇਸ ਮੌਕੇ ਮਹਾਂਰਾਸ਼ਟਰ ਸੂਬੇ ਦੇ ਜ਼ਿਲ੍ਹਾ ਅਮਰਾਵਤੀ ਲਈ ਨਵ ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸਨੇਹਾਲ ਬਾਸੂ ਟੱਕਰ, ਗੁਜਰਾਤ ਰਾਜ ਦੇ ਸੂਰਤ ਜ਼ਿਲ੍ਹੇ ਲਈ ਸਚਿਨ ਸ਼ਰਮਾ, ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਲਈ ਨਿਤਿਨ ਹਾਂਗਲੋ, ਮਹਾਂਰਾਸ਼ਟਰ ਰਾਜ ਦੇ ਗਡਚਿਰੋਲੀ ਜ਼ਿਲ੍ਹੇ ਲਈ ਅਮਿਤ ਪੂੂੰਡੇ, ਤਲਗਾਨਾਂ ਰਾਜ ਦੇ ਜ਼ਿਲ੍ਹਾ ਹੈਦਰਾਬਾਦ ਲਈ ਕਿਰਨਾ ਮਾਈ ਦੇਵੀ ਰੈਡੀ ਤੇ ਮਨੀਪੁਰ ਰਾਜ ਦੇ ਥਾਊਬਲ ਜ਼ਿਲ੍ਹੇ ਦੇ ਮਾਈਚੇਲ ਮੇਟ, ਪ੍ਰਰੋਗਰਾਮ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਕੁਮਾਰੀ ਸ਼ੀਨੂ ਵੀ ਮੌਜੂਦ ਸਨ।