27 ਦੀ ਦੇਵੀਗੜ੍ਹ ਰੈਲੀ ਨੂੰ ਲੈ ਕੇ ਮਨਪ੍ਰੀਤ ਬਾਦਲ ਨਾਲ ਮੁਲਾਕਾਤ
27 ਸਤੰਬਰ ਦੀ ਦੇਵੀਗੜ੍ਹ ਰੈਲੀ ਨੂੰ ਲੈ ਕੇ ਮਨਪ੍ਰੀਤ ਬਾਦਲ ਨਾਲ ਮੁਲਾਕਾਤ
Publish Date: Thu, 17 Sep 2026 05:43 PM (IST)
Updated Date: Fri, 18 Sep 2026 04:08 AM (IST)
ਫੋਟੋ 17ਪੀਟੀਐਲ: 32 ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਭਾਰਤੀ ਜਨਤਾ ਪਾਰਟੀ ਵੱਲੋਂ 27 ਸਤੰਬਰ ਨੂੰ ਦੇਵੀਗੜ੍ਹ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਭਾਜਪਾ ਹਲਕਾ ਸਨੌਰ ਦੇ ਇੰਚਾਰਜ ਸਤਪਾਲ ਸਿੰਘ ਪੂਨੀਆਂ ਵੱਲੋਂ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰੈਲੀ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਤਪਾਲ ਸਿੰਘ ਪੂਨੀਆਂ ਨੇ ਦੱਸਿਆ ਕਿ 27 ਸਤੰਬਰ ਨੂੰ ਦੇਵੀਗੜ੍ਹ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੈਲੀ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆਂ ਸਮੇਤ ਪਾਰਟੀ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਅਮਨਦੀਪ ਸਿੰਘ ਪੂਨੀਆਂ, ਜੈਮਲ ਸਿੰਘ, ਅੰਗਰੇਜ਼ ਸਿੰਘ ਪੰਜੋਲਾ, ਦੇਵ ਸਿੰਘ ਮਾਨ ਸਮੇਤ ਹੋਰ ਆਗੂ ਵੀ ਹਾਜ਼ਰ ਸਨ।