ਫੱਗੂਵਾਲਾ ਰੈਲੀ ਨੇ 2027 ’ਚ ਕਾਂਗਰਸ ਸਰਕਾਰ ਦੀ ਨੀਂਹ ਰੱਖੀ: ਸਿੰਗਲਾ ਫੱਗੂਵਾਲਾ ਰੈਲੀ ਨੇ 2027 ’ਚ ਕਾਂਗਰਸ ਸਰਕਾਰ ਦੀ ਨੀਂਹ ਰੱਖੀ: ਸਿੰਗਲਾ
Publish Date: Wed, 18 Nov 2026 05:36 PM (IST)
Updated Date: Wed, 18 Nov 2026 05:36 PM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਵਿਜੈ ਇੰਦਰ ਸਿੰਗਲਾ ਨੇ ਦਾਅਵਾ ਕੀਤਾ ਕਿ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਵਿਸ਼ਾਲ ਇਨਸਾਫ਼ ਰੈਲੀ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਵਿਜੈ ਇੰਦਰ ਸਿੰਗਲਾ ਇਹ ਗੱਲਾਂ ਬਲਵਿੰਦਰ ਸਿੰਘ ਪੂਨੀਆ ਘਾਬਦੀਆ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਸੁਖਜੀਤ ਕੌਰ ਪੂਨੀਆ ਘਾਬਦੀਆ ਦੀ ਰਿਹਾਇਸ਼ ਵਿਖੇ ਦੁਪਹਿਰ ਦੇ ਖਾਣੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀਆਂ। ਉਨ੍ਹਾਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਲੋਕ ਆਉਣ ਵਾਲੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਮੌਕੇ ਸਿੰਗਲਾ ਨੇ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ, 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਬਣਾਉਣ ਸਬੰਧੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਜਗਤਾਰ ਨਮਾਦਾ, ਰਣਜੀਤ ਸਿੰਘ ਤੂਰ, ਸੁਖਮਹਿੰਦਰਪਾਲ ਪਾਲ ਸਿੰਘ ਤੂਰ, ਲਵਪ੍ਰੀਤ ਲਵੀ, ਅਵਤਾਰ ਸਿੰਘ ਘਾਬਦੀਆ, ਮੰਗਤ ਸ਼ਰਮਾ, ਤੇਜੀ ਚਹਿਲ, ਗੋਗਾ ਸ਼ਰਮਾ, ਵੇਦ ਪ੍ਰਕਾਸ਼ ਵਰਮਾ, ਸੁਖਵਿੰਦਰ ਸਿੰਘ ਸੁੱਖੀ, ਆਂਚਲ ਗਰਗ, ਸੰਜੀਵ ਲਾਲਕਾ, ਸਵਰਨਜੀਤ ਸਿੰਘ, ਵਿਪਨ ਕੁਮਾਰ, ਹਰਦੀਪ ਤੂਰ, ਅਮਰਪਾਲ ਸਿੰਘ ਤੂਰ, ਹਰਪ੍ਰੀਤ ਬਾਜਵਾ, ਬਲਕਾਰ ਸਿੰਘ, ਜਗਤਾਰ ਚਹਿਲ, ਜਸਵੰਤ ਸਿੰਘ ਹਾਜ਼ਰ ਸਨ।