- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਰ ਰੀਡਰ ਵੱਲੋ ਵਿੱਤ ਮੰਤਰੀ ਦੇ ਦਫਤਰ ਅੱਗੇ ਲਾਇਆ ਪੱਕਾ ਪੱਕਾ ਮੋਰਚਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪਾਵਰਕਾਮ ਮੀਟਰ ਰੀਡਰ ਯੂਨੀਅਨ ਅਜ਼ਾਦ ਵੱਲੋਂ ਸਪਾਟ ਬਿਲਿੰਗ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਦੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦਿੜ੍ਹਬਾ ਵਿਖੇ ਪੰਜਾਬ ਦੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ। ਜਥੇਬੰਦੀ ਦੇ ਆਗੂਆਂ ਗੁਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਵਿੱਤ ਮੰਤਰੀ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਪਾਵਰਕਾਮ ਮੈਨੇਜਮੈਂਟ ਨੂੰ ਦਸ ਦਿਨਾਂ ਦੇ ਅੰਦਰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਕਰਕੇ ਮੀਟਰ ਰੀਡਰਾਂ ਦੇ ਮਸਲੇ ਦਾ ਹੱਲ ਕਰਨ ਲਈ ਕਿਹਾ ਗਿਆ ਸੀ। ਪਰ ਅਜੇ ਤੱਕ ਇਸ ਸਬੰਧੀ ਕੋਈ ਲਿਖਤੀ ਪੱਤਰ ਤੇ ਹੱਲ ਲਈ ਨਿਸ਼ਚਿਤ ਮਿਤੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਰ ਰੀਡਰ ਅਤੇ ਸੁਪਰਵਾਈਜ਼ਰ ਲੰਮੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ। ਪਰ ਹਰ ਵਾਰ ਨਵੇਂ ਭਰੋਸੇ ਦੇ ਕੇ ਮਸਲੇ ਨੂੰ ਟਾਲਿਆ ਜਾ ਰਿਹਾ ਹੈ। ਹੁਣ ਜਥੇਬੰਦੀ ਸਿਰਫ਼ ਜ਼ੁਬਾਨੀ ਭਰੋਸਿਆਂ ’ਤੇ ਭਰੋਸਾ ਨਹੀਂ ਕਰੇਗੀ। ਯੂਨੀਅਨ ਦੀ ਮੁੱਖ ਮੰਗ ਹੈ ਕਿ ਸਮੂਹ ਸਪਾਟ ਬਿਲਿੰਗ ਕਾਮਿਆਂ ਨੂੰ ਆਊਟਸੋਰਸ ਨੀਤੀ 2026 ਅਧੀਨ ਵਿਭਾਗ ਵਿੱਚ ਸ਼ਾਮਲ ਕਰਨ ਲਈ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਉਨ੍ਹਾਂ ਦੇ ਪੱਕੇ ਰੁਜ਼ਗਾਰ ਨੂੰ ਯਕੀਨੀ ਬਣਾਇਆ ਜਾਵੇ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਇਹ ਪੱਕਾ ਮੋਰਚਾ ਮੰਗਾਂ ਦਾ ਠੋਸ ਅਤੇ ਲਿਖਤੀ ਹੱਲ ਹੋਣ ਤੱਕ ਜਾਰੀ ਰਹੇਗਾ। ਇਸ ਮੌਕੇ ਜਗਸੀਰ ਸਿੰਘ ਬਰਨਾਲਾ, ਬਲਕਾਰ ਸਿੰਘ ਬਰਾੜ, ਮਨਜਿੰਦਰ ਸਿੰਘ ਬਰਨਾਲਾ ਹਾਜ਼ਰ ਸਨ।