ਮੀਟਰ ਰੀਡਰਾਂ ਦਾ ਤਿੱਖਾ ਪ੍ਰਦਰਸ਼ਨ: ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੇ ਪਾਣੀ ਦੀ ਟੈਂਕੀ 'ਤੇ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ!
ਪਾਵਰਕਾਮ ਦੇ ਮੁੱਖ ਦਫਤਰ ਸਾਹਮਣੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਆਉਟ ਸੋਰਸ ਮੀਟਰ ਰੀਡਰ ਯੂਨੀਅਨ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਤੇਜ਼ ਕਰਦਿਆਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ। ਇਸ ਦੌਰਾਨ ਉਨ੍ਹਾਂ ਦੇ ਕੁਝ ਸਾਥੀਆ ਵੱਲੋਂ ਟੈਂਕੀ ਨੇੜੇ ਬੈਠ ਕੇ ਸਮਰਥਨ ਕੀਤਾ ਜਾ ਰਿਹਾ ਹੈ।
Publish Date: Fri, 10 Jul 2026 03:35 PM (IST)
Updated Date: Fri, 10 Jul 2026 03:36 PM (IST)
ਸਟਾਫ ਰਿਪੋਰਟਰ, ਪਟਿਆਲਾ - ਪਾਵਰਕਾਮ ਦੇ ਮੁੱਖ ਦਫਤਰ ਸਾਹਮਣੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਆਉਟ ਸੋਰਸ ਮੀਟਰ ਰੀਡਰ ਯੂਨੀਅਨ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਤੇਜ਼ ਕਰਦਿਆਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ। ਇਸ ਦੌਰਾਨ ਉਨ੍ਹਾਂ ਦੇ ਕੁਝ ਸਾਥੀਆ ਵੱਲੋਂ ਟੈਂਕੀ ਨੇੜੇ ਬੈਠ ਕੇ ਸਮਰਥਨ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨਕਾਰੀ ਮੀਟਰ ਰੀਡਰਾਂ ਨੇ ਪਾਵਰਕਾਮ ਪ੍ਰਬੰਧਨ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਕਈ ਦੌਰ ਦੀਆਂ ਮੀਟਿੰਗਾਂ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਦਾ ਦੋਸ਼ ਹੈ ਕਿ ਪਾਵਰਕਾਮ ਦੇ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਅਤੇ ਫਾਈਲਾਂ ਨੂੰ ਮੁੱਖ ਮੰਤਰੀ ਤੱਕ ਨਹੀਂ ਪਹੁੰਚਾ ਰਹੇ, ਜਿਸ ਕਾਰਨ ਉਨ੍ਹਾਂ ਦੀਆਂ ਸਮੱਸਿਆਵਾਂ ਲਗਾਤਾਰ ਲੰਬਿਤ ਪਈਆਂ ਹਨ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਨਿੱਜੀ ਕੰਪਨੀਆਂ ਪਾਵਰਕਾਮ ਤੋਂ ਭਾਰੀ ਮੁਨਾਫਾ ਕਮਾ ਰਹੀਆਂ ਹਨ, ਜਦਕਿ ਮੀਟਰ ਰੀਡਰਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ। ਮੀਟਰ ਰੀਡਰ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕਾਂ ਜਾਮ ਕਰਕੇ ਵੱਡੇ ਪੱਧਰ ’ਤੇ ਅੰਦੋਲਨ ਕੀਤਾ ਜਾਵੇਗਾ।