ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ
ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ
Publish Date: Sat, 11 Apr 2026 05:25 PM (IST)
Updated Date: Sun, 12 Apr 2026 04:03 AM (IST)

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਦਿਤੇ ਮਾਲਕਾਨਾ ਹੱਕ ਫੋਟੋ-28 ਕੈਪਸਨ- ਮੰਤਰੀ ਅਮਨ ਅਰੋੜਾ ਲੋਕਾਂ ਨੂੰ ਮਾਲਕਾਨਾ ਹੱਕ ਦੇ ਕਾਰਡ ਦਿੰਦੇ ਹੋਏ। ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਿਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਸ਼ਨਿੱਚਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਅਕਾਲਗੜ੍ਹ ਚੱਠੇ ਨਕਟੇ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 53 ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ , ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਰਾਹੀਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਨਾਲ ਲਾਭਪਾਤਰੀਆਂ ਨੂੰ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣ ਸਦਕਾ ਨਾ ਸਿਰਫ਼ ਉਨ੍ਹਾਂ ਦੇ ਮਕਾਨਾਂ ਦੀ ਪਹਿਚਾਣ ਮਜ਼ਬੂਤ ਹੋਵੇਗੀ, ਸਗੋਂ ਭਵਿੱਖ ਵਿੱਚ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਵੀ ਆਸਾਨੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਤਕ ਸੁਵਿਧਾਵਾਂ ਪਹੁੰਚਾਉਣਾ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਇਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤਕ ਪਹੁੰਚਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਤੀਵਰਤਾ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਐਸਡੀਐਮ ਗਗਨਦੀਪ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਯਾਦਵਿੰਦਰ ਸਿੰਘ ਰਾਜਾ, ਵਾਈਸ ਚੇਅਰਮੈਨ ਸੋਨੀ ਵਿਰਕ ਤੇ ਹਾਜਰ ਸਨ।