-ਪੰਜਾਬ 'ਚ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ : ਡਾ. ਬਲਬੀਰ ਸਿੰਘ

-ਐਮਰਜੈਂਸੀ 'ਚ ਮਰੀਜ਼ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ ਮਿਆਰੀ ਮੈਡੀਕਲ ਸੇਵਾਵਾਂ : ਡਾ. ਬਲਬੀਰ ਸਿੰਘ

ਪਰਗਟ ਸਿੰਘ, ਪਟਿਆਲਾ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਜਿਸ ਤਹਿਤ ਕਿਸੇ ਹਾਦਸੇ ਦੇ ਪੀੜਤ ਨੂੰ ਨੇੜਲੇ ਸਰਕਾਰੀ ਹਸਪਤਾਲ 'ਚ ਪਹਿਲੇ 24 ਘੰਟੇ ਸਾਰੀਆਂ ਲੋੜੀਂਦੀਆਂ ਵਿਸ਼ਵ ਪੱਧਰੀ ਮੈਡੀਕਲ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਕਿ ਮਰੀਜ਼ ਦੀ ਸੰਭਾਲ ਕਰ ਰਹੇ ਵਿਅਕਤੀਆਂ ਨੂੰ ਦਵਾਈਆਂ ਲੈਣ ਜਾਂ ਟੈਸਟ ਆਦਿ ਕਰਵਾਉਣ ਲਈ ਐਮਰਜੈਂਸੀ ਦੇ ਬਾਹਰ ਨਾ ਜਾਣਾ ਪਵੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ 'ਚ ਇੱਕ ਸਾਲ ਅੰਦਰ ਕਰੀਬ ਸਾਢੇ ਪੰਜ ਹਜ਼ਾਰ ਕੀਮਤੀ ਜਾਨਾਂ ਅਜਾਈ ਜਾਂਦੀਆਂ ਹਨ, ਇਨਾਂ੍ਹ ਨੂੰ ਬਚਾਉਣ ਲਈ ਸਰਕਾਰ ਵੱਲੋਂ ਸੂਬੇ 'ਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਪੱਧਰ ਦਾ ਬਣਾਇਆ ਜਾ ਰਿਹਾ ਹੈ ਅਤੇ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਕੀਤੀ ਜਾਵੇਗੀ।

ਮੀਟਿੰਗ 'ਚ ਐਮਰਜੈਂਸੀ ਮੈਡੀਕਲ ਸੇਵਾਵਾ ਦੀ ਸਮੀਖਿਆ ਕਰਦਿਆਂ ਰਾਜਿੰਦਰਾ ਹਸਪਤਾਲ 'ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਉਨਾਂ੍ਹ ਨੇ ਭਾਸ਼ਾ ਵਿਭਾਗ ਅਤੇ ਪਿੰਡ ਿਝੱਲ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਇਨਾਂ੍ਹ ਦਾ ਨਿਰੀਖਣ ਵੀ ਕੀਤਾ ਤੇ ਇੱਥੇ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਮੌਕੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲਕਨੰਦਾ ਦਿਆਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪਿੰ੍ਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਡਿਪਟੀ ਸਕੱਤਰ ਮਨਰੀਤ ਰਾਣਾ ਆਦਿ ਅਧਿਕਾਰੀ ਵੀ ਮੌਜੂਦ ਸਨ।

--

ਡੱਬੀ

ਐਮਰਜੈਂਸੀ ਸੇਵਾਵਾਂ 'ਚ ਐੱਨਜੀਓਜ਼ ਦਾ ਲਿਆ ਜਾਵੇਗਾ ਸਹਿਯੋਗ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਐਮਰਜੈਂਸੀ 'ਚ ਪ੍ਰਦਾਨ ਕੀਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਦੀਆਂ ਬਣਾਉਣ ਲਈ ਐਨ.ਜੀ.ਓਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸ ਤਹਿਤ ਪਹਿਲਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੌਜੂਦਾ ਕਮੀਆਂ 'ਤੇ ਚਰਚਾ ਕਰਨ ਵਾਸਤੇ ਅੱਜ ਏਂਜਲ ਇਨਵੈਸਟਰਜ਼, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ ਵਰਮਾ, ਰੰਧਾਵਾ ਆਈ ਹਸਪਤਾਲ ਤੋਂ ਡਾ. ਜੀ.ਐਸ. ਰੰਧਾਵਾ, ਪਟਿਆਲਾ ਹੈਲਥ ਫਾਊਂਡੇਸ਼ਨ, ਖ਼ਾਲਸਾ ਏਡ ਤੋਂ ਏਸ਼ੀਆ ਹੈਡ ਅਮਰਪ੍ਰਰੀਤ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਕਰਨਲ ਕਰਮਿੰਦਰ ਸਿੰਘ, ਜਗਤਾਰ ਸਿੰਘ, ਮਾਨਵ ਸੇਵਾ ਸਦਨ ਸਮੇਤ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।