ਮਨਿਸਟੀਰੀਅਲ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ 21 ਤੱਕ ਵਧਾਈ ਮਨਿਸਟੀਰੀਅਲ ਮੁਲਾਜਮਾਂ ਨੇ ਕਲਮ ਛੋੜ ਹੜਤਾਲ 21 ਤੱਕ ਵਧਾਈ
Publish Date: Wed, 19 Aug 2026 07:24 PM (IST)
Updated Date: Thu, 20 Aug 2026 04:03 AM (IST)
* ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਇਕੱਠੇ ਹੋ ਕੇ ਕੀਤੀ ਗੇਟ ਰੈਲੀ ਫੋਟੋ–28 ਕੈਪਸ਼ਨ–ਸੰਗਰੂਰ ਗੇਟ ਰੈਲੀ ਦੌਰਾਨ ਮਨਿਸਟੀਰੀਅਲ ਮੁਲਾਜਮ। ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਕੀਤੇ ਐਲਾਨ ਅਨੁਸਾਰ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਹੁਣ 21 ਅਗੱਸਤ ਤੱਕ ਵਧਾ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਵੱਖ- ਵੱਖ ਵਿਭਾਗਾਂ ਵਿੱਚ ਕੰਮ ਪੂਰੀ ਤਰ੍ਹਾਂ ਠੱਪ ਕਰਕੇ ਮਨਿਸਟੀਰੀਅਲ ਮੁਲਾਜਮਾਂ ਵੱਲੋਂ ਇਕੱਠੇ ਹੋਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੋਸ ਵੱਜੋਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਕਾਲਾ ਘਰਾਚੋਂ, ਵਧੀਕ ਸਕੱਤਰ ਜਨਰਲ ਰਣਜੀਤ ਭੀਖੀ, ਸੰਦੀਪ ਕੌਰ, ਮਨਪ੍ਰੀਤ ਕੌਰ, ਅਮਰਦੀਪ ਸਿੰਘ, ਗੁਰਤੇਜ ਸਿੰਘ, ਸਤਗੁਰ ਸਿੰਘ, ਇਕਬਾਲ ਸਿੰਘ, ਸੰਦੀਪ ਸਿੰਘ ਸ਼ੇਰਗਿੱਲ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ, ਕਿਉਂਕਿ ਪਿਛਲੇ ਕਰੀਬ ਸਵਾ ਚਾਰ ਸਾਲ ਦੇ ਵਕਫ਼ੇ ਦੌਰਾਨ ਸਰਕਾਰ ਵੱਲੋਂ ਮੁਲਾਜਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ। ਜਿਸ ਦੇ ਚਲਦਿਆਂ ਸੂਬਾ ਕਮੇਟੀ ਵੱਲੋਂ ਰੋਸ ਵੱਜੋਂ ਕਲਮ ਛੋੜ ਅਤੇ ਕੰਪਿਊਟਰ ਬੰਦ ਦੀ ਹੜਤਾਲ 17 ਅਤੇ 18 ਅਗਸਤ ਤੋਂ ਹੁਣ 21 ਅਗੱਸਤ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਦੌਰਾਨ ਮੁਲਾਜਮਾਂ ਦੀਆਂ ਹੱਕੀ ਮੰਗਾਂ ਦਾ ਹਮਦਰਦੀ ਪੂਰਵਕ ਹੱਲ ਨਹੀਂ ਕਰਦੀ ਹੈ ਤਾਂ 27 ਅਗਸਤ ਨੂੰ ਸੂਬੇ ਭਰ ਦੇ ਸਮੁੱਚੇ ਵਿਭਾਗਾਂ ਅਤੇ ਅਦਾਰਿਆਂ ਦਾ ਕੰਮ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਹਰਜੀਤ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਕੌਰ, ਸੁਖਜੀਤ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਮੁਲਾਜਮ ਮੌਜੂਦ ਸਨ।