
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ

ਭੁਪਿੰਦਰਜੀਤ ਮੌਲਵੀਵਾਲਾ ਪੰਜਾਬੀ ਜਾਗਰਣ, ਪਾਤੜਾਂ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖਾਲਸਾ ਮਾਰਚ ਦਾ ਪਾਤੜਾਂ ਇਲਾਕੇ ’ਚ ਪੁੱਜਣ ’ਤੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਸੰਗਤਾਂ ਨੇ ਖਾਲਸਾ ਮਾਰਚ ਵਿਚ ਸ਼ਾਮਿਲ ਸੰਗਤਾਂ ’ਤੇ ਫੁੱਲ ਵਰਸਾਏ ਗਏ। ਇਸ ਮਾਰਚ ਵਿਚ ਸ਼ਾਮਿਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜ੍ਹਗੱਜ ਵੱਲੋਂ ਸੰਗਤਾਂ ਨੂੰ ਅੰਮ੍ਰਿਤਧਾਰੀ ਹੋਣ ਤੇ ਨਸ਼ੇ ਤਿਆਗਣ ਦਾ ਸੱਦਾ ਦਿੱਤਾ ਗਿਆ। ਪਿੰਡ ਦੁਗਾਲ ਵਿਖੇ ਪੁੱਜੇ ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਦੁਗਾਲ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ’ਚ ਸੰਗਤਾਂ ਵੱਲੋਂ ਜਿੱਥੇ ਸਵਾਗਤ ਕੀਤਾ ਗਿਆ, ਉੱਥੇ ਹੀ ਪਾਤੜਾਂ ਦੇ ਸੰਗਰੂਰ-ਪਟਿਆਲਾ ਚੌਕ ਵਿਚ ਪੁੱਜੇ ਖਾਲਸਾ ਮਾਰਚ ਦਾ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਦੀ ਅਗਵਾਈ ’ਚ ਪਾਤੜਾਂ ਦੀਆਂ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਅਕਾਲੀ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਸਿਰੋਪਾਓ ਭੇਟ ਕੀਤਾ ਗਿਆ। ਖੁੱਲ੍ਹੀ ਜੀਪ ਵਿਚ ਸਵਾਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਮਾਰਚ ਦਾ ਮੁੱਖ ਮਕਸਦ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨਾ ਹੈ। ਇਸ ਮੌਕੇ ਸਮਾਜਸੇਵੀ ਸੁਖਦੇਵ ਸਿੰਘ ਬੈਲਜੀਅਮ, ਪ੍ਰਚਾਰਕ ਬੇਅੰਤ ਸਿੰਘ, ਜੋਗਿੰਦਰ ਸਿੰਘ ਭੁੱਲਰ, ਗੁਰਪਿੰਦਰ ਸਿੰਘ ਕਾਲੇਕਾ, ਕੁਲਦੀਪ ਸਿੰਘ ਰੇਡੂ, ਸੁਖਦੇਵ ਸਿੰਘ ਫੌਜੀ, ਬੰਟੀ ਗਿੱਲ, ਲਾਭ ਸਿੰਘ ਅਤੇ ਮੈਨੇਜਰ ਗੁਰਵਿੰਦਰ ਸਿੰਘ ਸਮੇਤ ਹੋਰ ਆਗੂਆਂ ਵੱਲੋਂ ਖਾਲਸਾ ਮਾਰਚ ਵਿੱਚ ਸ਼ਾਮਿਲ ਸੰਗਤਾਂ ਦੀ ਜਲ ਪਾਣੀ ਨਾਲ ਸੇਵਾ ਕੀਤੀ ਗਈ।