ਕਾਲੀ ਮਾਤਾ ਮੰਦਰ 'ਚ ਮਹਿਲਾ ਨਾਲ ਬਦਸਲੂਕੀ: ਮਹਿਲਾ ਕਮਿਸ਼ਨ ਦੀ ਸਖ਼ਤੀ, ਪੁਲਿਸ ਪ੍ਰਸ਼ਾਸਨ ਤੋਂ ਤਲਬ ਕੀਤੀ ਰਿਪੋਰਟ
ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਣ ਆਈ ਇੱਕ ਮਹਿਲਾ ਸ਼ਰਧਾਲੂ ਨੂੰ ਥੱਪੜ ਮਾਰਨ ਦੀ ਵਾਇਰਲ ਵੀਡੀਓ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਘਟਨਾ 'ਤੇ ਸਵੈ-ਮੋਟੋ (Suo-Moto) ਨੋਟਿਸ ਲੈਂਦਿਆਂ ਪਟਿਆਲਾ ਪੁਲਿਸ ਤੋਂ ਜਵਾਬ ਤਲਬ ਕੀਤਾ ਹੈ। ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ, ਜਿਸ ਵਿਚ ਮੰਦਰ ਕੰਪਲੈਕਸ ਦੇ ਅੰਦਰ ਇਕ ਮਹਿਲਾ ਸ਼ਰਧਾਲੂ ਨਾਲ ਬਦਸਲੂਕੀ ਕਰਦਿਆਂ ਉਸ ਨੂੰ ਥੱਪੜ ਮਾਰਿਆ ਗਿਆ ਸੀ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ
Publish Date: Tue, 21 Apr 2026 10:54 AM (IST)
Updated Date: Tue, 21 Apr 2026 10:58 AM (IST)

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ - ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਣ ਆਈ ਇੱਕ ਮਹਿਲਾ ਸ਼ਰਧਾਲੂ ਨੂੰ ਥੱਪੜ ਮਾਰਨ ਦੀ ਵਾਇਰਲ ਵੀਡੀਓ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਘਟਨਾ 'ਤੇ ਸਵੈ-ਮੋਟੋ (Suo-Moto) ਨੋਟਿਸ ਲੈਂਦਿਆਂ ਪਟਿਆਲਾ ਪੁਲਿਸ ਤੋਂ ਜਵਾਬ ਤਲਬ ਕੀਤਾ ਹੈ। ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ, ਜਿਸ ਵਿਚ ਮੰਦਰ ਕੰਪਲੈਕਸ ਦੇ ਅੰਦਰ ਇਕ ਮਹਿਲਾ ਸ਼ਰਧਾਲੂ ਨਾਲ ਬਦਸਲੂਕੀ ਕਰਦਿਆਂ ਉਸ ਨੂੰ ਥੱਪੜ ਮਾਰਿਆ ਗਿਆ ਸੀ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਹੁਕਮਾਂ 'ਤੇ ਜਾਰੀ ਪੱਤਰ ਅਨੁਸਾਰ ਕਮਿਸ਼ਨ ਨੇ 'ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001' ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਸ ਮਾਮਲੇ ਵਿੱਚ ਦਖ਼ਲ ਦਿੱਤਾ ਹੈ। ਸੀਨੀਅਰ ਪੁਲਿਸ ਕਪਤਾਨ, ਪਟਿਆਲਾ ਨੂੰ ਲਿਖੇ ਪੱਤਰ ਵਿੱਚ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਅਧਿਕਾਰੀ ਤੋਂ ਕਰਵਾਈ ਜਾਵੇ।
ਕਮਿਸ਼ਨ ਨੇ ਪੁਲਿਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਕੀਤੀ ਗਈ ਕਾਰਵਾਈ ਦੀ ਰਿਪੋਰਟ 22 ਅਪ੍ਰੈਲ 2026 ਤੱਕ ਈ-ਮੇਲ ਰਾਹੀਂ ਹਰ ਹਾਲਤ ਵਿੱਚ ਭੇਜੀ ਜਾਵੇ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਔਰਤਾਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਮਾਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਮਿਸ਼ਨ ਅਜਿਹੇ ਮਾਮਲਿਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਹੁਣ ਸਾਰੀਆਂ ਨਜ਼ਰਾਂ ਪਟਿਆਲਾ ਪੁਲਿਸ ਦੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ ਕਿ ਉਹ ਨਿਰਧਾਰਿਤ ਸਮੇਂ ਅੰਦਰ ਕੀ ਕਾਰਵਾਈ ਅਮਲ ਵਿੱਚ ਲਿਆਉਂਦੀ ਹੈ।