ਪੱਤਰ ਪ੍ਰਰੇਰਕ, ਪਟਿਆਲਾ: ਸਿਵਲ ਸਰਜਨ ਪਟਿਆਲਾ ਡਾ: ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾ ਹੇਠ ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਰੋਨਾ ਦੀ ਮਹਾਂਮਾਰੀ 'ਤੇ ਜਿੱਤ ਪ੍ਰਰਾਪਤ ਕਰਨ ਦੇ ਮੰਤਵ ਨਾਲ਼ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਐਸ.ਐਮ.ਓ ਡਾ: ਰੰਜ਼ਨਾ ਸ਼ਰਮਾ ਦੀ ਅਗਵਾਈ ਵਿੱਚ ਅਧੀਨ ਆਉਂਦੇ ਏਰੀਏ 'ਚ ਕੋਰੋਨਾ ਮਹਾਂਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਆਮ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਤੇ ਪੈਫਲੈਂਟ ਵੀ ਵੰਡੇ ਗਏ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੋਂ ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਪੋਸਟਰ ਰੀਲਿਜ਼ ਕਰਕੇ ਮੁਹਿੰਮ ਦੀ ਸ਼ੁਰੂਆਤ ਕਰਵਾਈ। ਐਸ.ਐਮ.ਓ ਡਾ: ਰੰਜ਼ਨਾ ਸ਼ਰਮਾ ਤੇ ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ ਨੇ ਕਿਹਾ ਕਿ ਕਰੋਨਾ ਵਾਇਰਸ ਨੂੰ ਜੜੋਂ ਖਤਮ ਕਰਕੇ ਇਸ ਉੱਤੇ ਫ਼ਤਿਹ ਪਾਊਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਸ਼ੁਰੂ ਕੀਤਾ ਗਿਆ ਹੈ, ਇਸ ਲਈ ਸਾਰੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਜਿਸ ਤਹਿਤ ਆਮ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਲਈ ਜਿਥੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਮਹੱਤਵਪੂਰਣ ਰੋਲ ਨਿਭਾਇਆ ਜਾ ਰਿਹਾ ਹੈ ਉਥੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਵੱਲੋਂ ਲੋਕਾਂ ਨੂੰ ਬੁਖਾਰ, ਖੰਘ, ਜ਼ੁਕਾਮ, ਸਾਹ ਲੈਣ 'ਚ ਤਫਲੀਫ ਹੋਣ ਤੇ ਸਿਹਤ ਕੇਂਦਰ 'ਚ ਮੈਡੀਕਲ ਜਾਂਚ ਕਰਵਾਉਣ, ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ, ਹੱਥਾ ਨੂੰ ਸਾਬਣ ਨਾਲ 20 ਸੈਕਿੰਡ ਤੱਕ ਧੋਣ ਅਤੇ 2 ਗਜ਼ ਸਮਾਜਿਕ ਦੂਰੀ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ: ਸੰਜੀਵ ਗਰਗ, ਡਾ: ਗੁਰਪ੍ਰਰੀਤ ਸਿੰਘ, ਡਾ: ਅਮਨਪ੍ਰਰੀਤ ਕੌਰ, ਡਾ: ਨੀਰੂ ਗਿੱਲ, ਕੁਲਵੰਤ ਸਿੰਘ, ਰਾਜ਼ ਵਰਮਾ, ਬਲਜੀਤ ਕੌਰ, ਸੁਮਨ ਸ਼ਰਮਾ, ਪਰਮਜੀਤ ਸਿੰਘ, ਦੀਪ ਸਿੰਘ, ਸਿਮਰਨਜੀਤ ਕੌਰ, ਮਨਪ੍ਰਰੀਤ ਕੌਰ, ਨਵਪ੍ਰਰੀਤ ਕੌਰ, ਤਰੁਣ ਕੁਮਾਰ ਸਮੇਤ ਸਿਹਤ ਸਟਾਫ ਹਾਜ਼ਰ ਸੀ।