- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐੱਸਪੀਸੀਐੱਲ ਆਉਟ ਸੋਰਸ ਮੀਟਰ ਰੀਡਰ ਯੂਨੀਅਨ ਵੱਲੋਂ ਮੁੱਖ ਦਫ਼ਤਰ ਦੇ ਸਾਰੇ ਗੇਟ ਬੰਦ ਕਰਕੇ ਕੀਤਾ ਰੋਸ ਪ੍ਰਦਰਸਨ

ਸਟਾਫ ਰਿਪੋਰਟਰ,• ਪੰਜਾਬੀ ਜਾਗਰਣ,• ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਆਉਟ ਸੋਰਸ ਮੀਟਰ ਰੀਡਰ ਯੂਨੀਅਨ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਮੁੜ ਪਾਵਰਕਾਮ ਮੁੱਖ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਸੂਬਾ ਭਰ ਤੋਂ ਪੁੱਜੇ ਮੀਟਰ ਰੀਡਰਾਂ ਨੇ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਸਾਰੇ ਗੇਟ ਬੰਦ ਕਰਕੇ ਰੋਸ਼ ਮੁਜ਼ਾਹਰਾ ਕੀਤਾ ਗਿਆ ਤੇ ਦੇਰ ਸ਼ਾਮ ਤੱਕ ਗੇਟ ਬੰਦ ਰੱਖਿਆ ਗਿਆ। ਇਸ ਦੌਰਾਨ ਛੁੱਟੀ ਵੇਲੇ ਦਫਤਰ ਅੰਦਰ ਡਿਊਟੀ ਕਰਨ ਵਾਲੇ ਮੁਲਾਜ਼ਮ ਗੇਟ ਬੰਦ ਹੋਣ ਕਾਰਨ ਬਾਹਰ ਨਿਕਲਣ ਸਮੇਂ ਪਰੇਸ਼ਾਨ ਹੋਏ ਤੇ ਲੰਬਾ ਸਮਾਂ ਉਨ੍ਹਾਂ ਨੂੰ ਅੰਦਰ ਹੀ ਰਹਿਣਾ ਪਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ ਕਰ ਰਹੇ ਹਨ ਪਰ ਮੈਨੇਜਮੈਂਟ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਹਗੋਲਿਆ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਮੁੱਖ ਦਫਤਰ ਅੱਗੇ ਲੱਗੇ ਪੱਕੇ ਮੋਰਚੇ ਤੋਂ ਬਾਅਦ ਜਦੋਂ ਉਨ੍ਹਾਂ ਦੇ ਸਾਥੀ ਪਸਿਆਣਾ ਕੋਲ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਸਨ ਤਾਂ ਉਨ੍ਹਾਂ ਨੂੰ ਹੇਠਾਂ ਉਤਾਰਨ ਮੌਕੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਮੰਗ ਸਬੰਧੀ ਫੈਸਲਾ ਜਲਦ ਲਿਆ ਜਾਵੇਗਾ ਤੇ ਉਨ੍ਹਾਂ ਚਿਰ ਮੀਟਰ ਰੀਡਰਾਂ ਦੀਆਂ ਆਇਡੀਆਂ ਓਪਨ ਕਰ ਦਿੱਤੀਆਂ ਜਾਣਗੀਆਂ ਪਰ ਆਈਡੀਆ ਨਾ ਖੁੱਲ੍ਹਣ ਕਾਰਨ ਅੱਜ ਮੁੜ ਤੋਂ ਸੰਘਰਸ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਆਈਡੀਆ ਖੋਲ੍ਹਣ ਲਈ ਜਦੋਂ ਪਾਵਰਕਾਮ ਮੈਨੇਜਮੈਂਟ ਕੋਲ ਜਾਂਦੇ ਹਾਂ ਤਾਂ ਉਹ ਕਹਿੰਦੇ ਹਨ ਕਿ ਕੰਪਨੀ ਕੋਲ ਜਾਓ ਅਤੇ ਕੰਪਨੀ ਕਹਿੰਦੀ ਹੈ ਕਿ ਪਹਿਲਾਂ ਅਸਟਾਮ ਲਿਖ ਕੇ ਦਿਓ ਕਿ ਮੁੜ ਤੋਂ ਧਰਨਾ ਪ੍ਰਦਰਸਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਰ ਰੀਡਰ ਯੂਨੀਅਨ ਦੀ ਮੰਗ ਹੈ ਕਿ ਠੇਕਾ ਪ੍ਰਣਾਲੀ ਅਤੇ ਆਊਟਸੋਰਸਿੰਗ