- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁੱਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ। ਇਹ ਜਥਾ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਅਤੇ ਪ੍ਰਸਿੱਧ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦਾ ਨਤੀਜਾ ਹੈ, ਜਿਸ ਦਾ ਮਕਸਦ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸ ਸਕੀਮ ਰਾਹੀਂ ਹਜ਼ਾਰਾਂ ਲੋਕ ਲਾਭ ਲੈ ਰਹੇ ਹਨ।