- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 40 ਤੋਂ ਅੱਜ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਤੇ ਵਾਰਡ ਨੰਬਰ 40 ਤੋਂ ਪੁਨੀਤ ਬੁੱਧੀਰਾਜਾ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਜਾਵੇਗੀ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸ੍ਰ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।