ਵਿਧਾਇਕ ਕੋਹਲੀ ਨੇ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ
Publish Date: Tue, 13 Oct 2026 06:03 PM (IST)
Updated Date: Tue, 13 Oct 2026 06:05 PM (IST)
ਫੋਟੋ 13ਪੀਟੀਐਲ: 35: ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਥੁਰਾ ਕਲੋਨੀ ਸਥਿਤ ਗੁਰਦੁਆਰਾ ਬ੍ਰਹਮ ਗਿਆਨੀ ਭਾਈ ਜੱਸਾ ਸਿੰਘ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ਕਾਰਜ ਤੇ 17 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਪ੍ਰੋਜੈਕਟ ਦਾ ਉਦੇਸ਼ ਇਲਾਕਾ ਵਾਸੀਆਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਲੋਕਾਂ ਦੀ ਰੋਜ਼ਾਨਾ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੈ। ਅਜਿਹੇ ਵਿਕਾਸ ਕਾਰਜਾਂ ਨਾਲ ਇਲਾਕਾ ਵਾਸੀਆਂ ਨੂੰ ਸਹੂਲਤ ਮਿਲੇਗੀ ਅਤੇ ਆਉਣ-ਜਾਣ ਵਿੱਚ ਆਸਾਨੀ ਹੋਵੇਗੀ। ਸੜਕ ਦੇ ਨਿਰਮਾਣ ਕਾਰਜ ਲਈ 17.33 ਲੱਖ ਰੁਪਏ ਦੀ ਰਾਸ਼ੀ ਨਿਰਧਾਰਤ ਕੀਤੀ ਗਈ ਹੈ। ਇਸ ਮੌਕੇ ਟਰੱਸਟ ਦੇ ਐਸ.ਈ. ਸਤਿੰਦਰਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਮੌਕੇ ਰਣਜੀਤ ਸਿੰਘ, ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਅਮਨ ਬਾਂਸਲ, ਕਰਤਾਰ ਸਿੰਘ, ਰਘਵੀਰ ਸਿੰਘ, ਬਬਲੀ, ਇਕਬਾਲ ਸਿੰਘ, ਮਿੱਠੂ, ਹਰੀ ਰਾਮ, ਪ੍ਰਭਜੀਤ ਚੱਢਾ, ਰਾਕੇਸ਼ ਕੁਮਾਰ, ਮਨਮੋਹਨ ਸਿੰਘ ਅਤੇ ਟੋਨੀ ਮੌਜੂਦ ਸਨ।