- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਦੇਵ ਮਾਨ ਨੇ ਕੀਤਾ ਮਿੰਨੀ ਪੈਲੇਸ ਦਾ ਉਦਘਾਟਨ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਵਿਧਾਇਕ ਦੇਵ ਮਾਨ ਵੱਲੋਂ ਪਿੰਡ ਵਜੀਦੜੀ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਿੰਨੀ ਪੈਲੇਸ ਦਾ ਉਦਘਾਟਨ ਕੀਤਾ ਗਿਆ। ਗੱਲਬਾਤ ਦੌਰਾਨ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮਿੰਨੀ ਪੈਲੇਸ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮ ਕਰਵਾਉਣ ਲਈ ਬਿਹਤਰ ਸਹੂਲਤ ਮਿਲੇਗੀ। ਇਸ ਨਾਲ ਪਿੰਡ ਦੇ ਲੋਕਾਂ ਨੂੰ ਆਪਣੇ ਸਮਾਗਮਾਂ ਲਈ ਇਕ ਸੁਵਿਧਾਜਨਕ ਸਥਾਨ ਉਪਲਬਧ ਹੋਵੇਗਾ।ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਹਲਕਾ ਨਾਭਾ ਦੇ ਹਰ ਪਿੰਡ ਦਾ ਵਿਕਾਸ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਦੀ ਇਹ ਲੜੀ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਭੁਪਿੰਦਰ ਸਿੰਘ ਕੱਲਰ ਮਾਜਰੀ ਵਾਈਸ ਚੇਅਰਮੈਨ, ਅਮਨਦੀਪ ਸਿੰਘ ਸਰਪੰਚ, ਰਾਮ ਸਿੰਘ ਪੰਚ, ਰਾਮ ਸਿੰਘ ਭੰਗੂ ਪੰਚ, ਸੁਖਦੀਪ ਸਿੰਘ ਭੰਗੂ ਪੰਚ, ਕਮਲਜੀਤ ਕੌਰ ਪੰਚ, ਜਸਬੀਰ ਕੌਰ ਪੰਚ, ਮਲਕੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।