ਵਿਧਾਇਕ ਢਿੱਲੋਂ ਦਾ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ
ਵਿਧਾਇਕ ਢਿੱਲੋਂ ਦਾ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ
Publish Date: Tue, 03 Feb 2026 04:50 PM (IST)
Updated Date: Wed, 04 Feb 2026 04:02 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ੇਰਪੁਰ ਵੱਲੋਂ ਜਗਤ ਗੁਰੂ ਰਵਿਦਾਸ ਮਹਾਰਾਜ ਜੀਆਂ ਦਾ 649ਵੇਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਭੋਗ ਉਪਰੰਤ ਵਿਸ਼ੇਸ਼ ਤੌਰ ਤੇ ਪਹੁੰਚੇ ਕਾਂਗਰਸ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜਿੱਥੇ ਵਿਧਾਇਕ ਢਿੱਲੋਂ ਨੇ ਸਮੁੱਚੀਆਂ ਸੰਗਤਾਂ ਨੂੰ ਗੁਰੂ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਉੱਥੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕਿਉਂਕਿ ਗੁਰੂ ਸਾਹਿਬਾਨਾਂ ਨੇ ਜਾਤਾਂ ਪਾਤਾਂ ਊਚ ਨੀਚ ਦੇ ਭੇਦ ਭਾਵ ਨੂੰ ਖਤਮ ਕਰਨ ਦਾ ਉਪਦੇਸ਼ ਦਿੱਤਾ। ਇਸ ਲਈ ਸਾਨੂੰ ਇਹਨਾਂ ਮਹਾਂਪੁਰਖਾਂ ਦੇ ਜਨਮ ਦਿਹਾੜੇ ਖੁਸ਼ੀਆਂ ਨਾਲ ਮਨਾਉਣੇ ਚਾਹੀਦੇ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਹਰ ਸਿੰਘ, ਸੈਕਟਰੀ ਹਰਵਿੰਦਰ ਸਿੰਘ, ਕੈਸੀਆਰ ਜਰਨੈਲ ਸਿੰਘ ਫੌਜੀ, ਰਾਮਦਾਸ ਬਿੱਟੂ, ਲਾਲ ਸਿੰਘ, ਬਲਵਿੰਦਰ ਸਿੰਘ ਫੌਜੀ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਜਸਪਾਲ ਸਿੰਘ ਬੀਰੀ, ਅਵਤਾਰ ਸਿੰਘ, ਐਡਵੋਕੇਟ ਬਲਦੇਵ ਸਿੰਘ ਪੇਧਨੀ, ਸਾਬਕਾ ਸਰਪੰਚ ਰਣਜੀਤ ਸਿੰਘ ਧਾਲੀਵਾਲ, ਨਰਿੰਦਰ ਸ਼ਰਮਾ ਬਰਨਾਲਾ ਆਦਿ ਹਾਜ਼ਰ ਸਨ।