ਸ਼ੰਭੂ, ਦਇਆ ਸਿੰਘ ਬੱਲਗਣ : ਅੱਜ ਇਥੋ ਦੇ ਸ਼ੰਭੂ ਬੈਰੀਅਰ ਤੋ ਹਲਕਾ ਵਿਧਾਇਕ ਧੂਰੀ ਦਲਵੀਰ ਸਿੰਘ ਦੀ ਅਗਵਾਈ ਹੇਠ ਕਾਫਲਾ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਸਿੰਘੂ ਬਾਡਰ 'ਤੇ ਕਿਸਾਨਾ ਦੇ ਹੱਕ ਵਿਚ ਪੈਦਲ ਮਾਰਚ ਕੀਤਾ ਗਿਆ ਹੈ। ਇਸ ਸਬੰਧੀ ਵਿਧਾਇਕ ਦਲਵੀਰ ਸਿੰਘ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਵਿਖੇ ਮੋਰਚਾ ਲਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੈਦਲ ਮਾਰਚ ਟਿਕਰੀ ਬਾਰਡਰ ਤਕ ਕੀਤਾ ਗਿਆ ਸੀ ਉਨ੍ਹਾਂ ਕਿਹਾ ਕਿ ਅੱਜ ਫਿਰ ਕਿਸਾਨਾਂ ਦੇ ਹੱਕ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ ਕਿਸਾਨੀ ਮੋਰਚੇ 'ਤੇ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਮੈਂ ਆਪਣੇ ਪਰਿਵਾਰ ਦੇ ਨਾਲ ਪੈਦਲ ਮਾਰਚ ਕੱਢ ਕੇ ਕੁਰੂਕਸ਼ੇਤਰ ਵਿਖੇ ਰਾਤ ਰੁਕਾਂਗਾ। ਉਨ੍ਹਾਂ ਵੱਖ-ਵੱਖ ਪਾਰਟੀਆਂ ਨੂੰ ਅਪੀਲ ਕੀਤੀ ਕਿ ਪਾਰਟੀਬਾਜੀ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਹੱਕ 'ਚ ਪ੍ਰਚਾਰ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ 'ਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਕੱਠੇ ਹੋ ਕੇ ਇਹ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣੇ ਪੈਣਗੇ ਜੇਕਰ ਇਹ ਕਾਨੂੰਨ ਰੱਦ ਨਾ ਕਰਵਾਏ ਤਾਂ ਕੋਈ ਪਤਾ ਨਹੀਂ ਆਉਣ ਵਾਲੇ ਸਮੇਂ 'ਚ ਮੋਦੀ ਸਰਕਾਰ ਕਿਹੜੇ ਕਾਨੂੰਨ ਹੋਰ ਥੋਪੇ ਕੇ ਪੰਜਾਬ ਨਾਲ ਧੱਕਾ ਕਰੇਗੀ।

Posted By: Sarabjeet Kaur