ਵਿਧਾਇਕ ਹਰਮੀਤ ਪਠਾਣਮਾਜਰਾ ਦੀਆਂ ਮੁਸ਼ਕਲਾਂ ਵਧੀਆਂ: ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਖਾਲੀ ਕਰਵਾਈ ਸਰਕਾਰੀ ਰਿਹਾਇਸ਼
ਦੱਸਣਯੋਗ ਹੈ ਕਿ ਹਰਮੀਤ ਪਠਾਣਮਾਜਰਾ 'ਤੇ ਸਰੀਰਕ ਸੋਸ਼ਣ ਦੇ ਗੰਭੀਰ ਇਲਜ਼ਾਮ ਲੱਗਣ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਪਰਚਾ ਦਰਜ ਹੋਣ ਤੋਂ ਬਾਅਦ ਹੀ ਵਿਧਾਇਕ ਲਗਾਤਾਰ ਫਰਾਰ ਚੱਲ ਰਹੇ ਹਨ। ਪ੍ਰਸ਼ਾਸਨਿਕ ਸੂਤਰਾਂ ਅਨੁਸਾਰ, ਨਿਯਮਾਂ ਦੀ ਉਲੰਘਣਾ ਅਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
Publish Date: Wed, 28 Jan 2026 10:45 AM (IST)
Updated Date: Wed, 28 Jan 2026 10:47 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਘਟਨਾਕ੍ਰਮ ਵਿੱਚ, ਪਟਿਆਲਾ ਪ੍ਰਸ਼ਾਸਨ ਦੀ ਇੱਕ ਟੀਮ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਵਿਧਾਇਕ ਨੂੰ ਅਲਾਟ ਕੀਤੀ ਗਈ 9-ਸੀ ਸਰਕਾਰੀ ਕੋਠੀ ਨੂੰ ਖਾਲੀ ਕਰਵਾਉਣ ਲਈ ਪਹੁੰਚੀ।
ਦੱਸਣਯੋਗ ਹੈ ਕਿ ਹਰਮੀਤ ਪਠਾਣਮਾਜਰਾ 'ਤੇ ਸਰੀਰਕ ਸੋਸ਼ਣ ਦੇ ਗੰਭੀਰ ਇਲਜ਼ਾਮ ਲੱਗਣ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਪਰਚਾ ਦਰਜ ਹੋਣ ਤੋਂ ਬਾਅਦ ਹੀ ਵਿਧਾਇਕ ਲਗਾਤਾਰ ਫਰਾਰ ਚੱਲ ਰਹੇ ਹਨ। ਪ੍ਰਸ਼ਾਸਨਿਕ ਸੂਤਰਾਂ ਅਨੁਸਾਰ, ਨਿਯਮਾਂ ਦੀ ਉਲੰਘਣਾ ਅਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਜਿਸ ਸਮੇਂ ਪ੍ਰਸ਼ਾਸਨ ਅਤੇ ਪੁਲਿਸ ਦੀ ਟੀਮ ਕਾਰਵਾਈ ਲਈ ਪਹੁੰਚੀ, ਉਸ ਵੇਲੇ ਕੋਠੀ ਵਿੱਚ ਵਿਧਾਇਕ ਦੀ ਪਤਨੀ ਮੌਜੂਦ ਸੀ। ਹਾਲਾਂਕਿ ਵਿਧਾਇਕ ਖੁਦ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ, ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸੇ ਸਰਕਾਰੀ ਰਿਹਾਇਸ਼ ਵਿੱਚ ਰਹਿ ਰਹੇ ਸਨ। ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਕਾਨੂੰਨੀ ਪ੍ਰਕਿਰਿਆ ਅਧੀਨ ਕੋਠੀ ਦਾ ਕਬਜ਼ਾ ਲੈਣ ਦੀ ਕਾਰਵਾਈ ਸ਼ੁਰੂ ਕੀਤੀ ਗਈ। ਪਠਾਣਮਾਜਰਾ ਨੇ ਵੀਡਿਓ ਰਾਹੀਂ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਗਿਆ ਹੈ।