ਮਾਨ ਦੇ ਮੁਨਾਫ਼ੇ' ਦੱਸਣ ਘਰ ਘਰ ਪੁੱਜੇ ਵਿਧਾਇਕ ਕੋਹਲੀ ਮਾਨ ਦੇ ਮੁਨਾਫ਼ੇ' ਦੱਸਣ ਘਰ ਘਰ ਪੁੱਜੇ ਵਿਧਾਇਕ ਕੋਹਲੀ
Publish Date: Sat, 03 Oct 2026 05:14 PM (IST)
Updated Date: Sat, 03 Oct 2026 05:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਲਈ ਚਲਾਈ ਗਈ ਇਤਿਹਾਸਕ ਮਾਨ ਦੇ ਮੁਨਾਫ਼ੇ ਮੁਹਿੰਮ ਤਹਿਤ ਵਾਰਡ ਨੰਬਰ 52 ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਜ਼ੋਰਦਾਰ ਡੋਰ-ਟੂ-ਡੋਰ ਰਾਬਤਾ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਖ਼ੁਦ ਸ਼ਹਿਰ ਦੀਆਂ ਗਲੀਆਂ ਤੇ ਘਰਾਂ ਵਿਚ ਜਾ ਕੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁਲਾਕਾਤ ਦੌਰਾਨ ਕੋਹਲੀ ਨੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਜ਼ੀਰੋ ਬਿਜਲੀ ਬਿੱਲ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ ਟੈਸਟ, ਸਰਕਾਰੀ ਸਕੂਲਾਂ ਚ ਮੁਫ਼ਤ ਪੜ੍ਹਾਈ ਅਤੇ ਮੁਫ਼ਤ ਤੀਰਥ ਯਾਤਰਾ ਵਰਗੀਆਂ ਗਰੰਟੀਆਂ ਨਾਲ ਹਰ ਪਰਿਵਾਰ ਨੂੰ ਮੁਨਾਫ਼ਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਖੇਤਾਂ ਦੀਆਂ ਮੋਟਰਾਂ ਲਈ ਮੁਫ਼ਤ ਬਿਜਲੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਲਈ 10 ਲੱਖ ਤੱਕ ਦਾ ਸਿਹਤ ਬੀਮਾ ਆਮ ਲੋਕਾਂ ਲਈ ਵੱਡੀ ਢਾਲ ਸਾਬਤ ਹੋ ਰਿਹਾ ਹੈ। ਇਸ ਮੌਕੇ ਵਾਰਡ ਨੰਬਰ 52 ਦੇ ਵਸਨੀਕਾਂ ਨੇ ਵੀ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਤੇ ਪੂਰਨ ਤਸੱਲੀ ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿਸਨੇ ਆਮ ਲੋਕਾਂ ਦੀ ਜੇਬ ਦਾ ਖ਼ਰਚਾ ਘਟਾ ਕੇ ਬੱਚਤ ਕੀਤੀ ਹੈ। ਵਿਧਾਇਕ ਨੇ ਕਿਹਾ ਕਿ ਇਲਾਕਾ ਵਾਸੀਆਂ ਨੇ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣਗੇ ਅਤੇ ਹਲਕੇ ਤੋਂ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਸਰਕਾਰ ਬਣਾਉਣਗੇ। ਇਸ ਮੌਕੇ ਐਮ ਸੀ ਸਾਗਰ ਧਾਲੀਵਾਲ, ਜਸਵਿੰਦਰ ਸਿੰਘ ਸ਼ਬਲੂ ਪ੍ਰਧਾਨ ਧੀਰੂ ਨਗਰ, ਭੁਪਿੰਦਰ ਮੰਚਲ, ਜਸਬੀਰ ਜੱਸੀ ਧੀਰੂ ਨਗਰ, ਦੇਵਿੰਦਰ ਮੱਟੂ, ਪੰਕਜ ਕੁਮਾਰ, ਅਰੁਣ ਕੁਮਾਰ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।