- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋੜਵੰਦ ਪਰਿਵਾਰਾਂ ਨੂੰ ਜਲਦ ਮਿਲਣਗੇ ਕੱਚੇ ਮਕਾਨਾਂ ਦੇ ਪੈਸੇ - ਵਿਧਾਇਕ ਬਾਜੀਗਰ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਹਲਕਾ ਸੁਤਰਾਣਾ ਅੰਦਰ ਗਰੀਬ ਤੇ ਲੋੜਵੰਦ ਪਰਿਵਾਰ ਜਿਹਨਾਂ ਦੇ ਮਕਾਨ ਅਜੇ ਤੱਕ ਕੱਚੇ ਹਨ ਤੇ ਜਿਹਨਾਂ ਦੀਆਂ ਛੱਤਾਂ ਕਮਜ਼ੋਰ ਹਨ ਉਨਾਂ ਲੋੜਵੰਦ ਪਰਿਵਾਰਾਂ ਨੂੰ ਜਲਦ ਪੱਕੇ ਮਕਾਨ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ 13 ਹਜ਼ਾਰ ਦੇ ਕਰੀਬ ਪਰਿਵਾਰਾਂ ਦੀ ਲਿਸਟ ਜਾਰੀ ਕੀਤੀ ਹੈ ਜਿਨਾਂ ਦਾ ਜਲਦੀ ਪਾਰਦਰਸ਼ੀ ਢੰਗ ਕੰਮ ਸੁਰੂ ਕਰਵਾਇਆ ਜਾਵੇਗਾ ਤਾਂ ਕਿ ਹਲਕੇ ਦੇ ਲੋਕਾਂ ਨੂੰ ਸਹੂਲਤਾਂ ਮਿਲ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕਰਦਿਆਂ ਹਲਕਾ ਸੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਦੱਸਿਆ ਕਿ ਹਲਕਾ ਸ਼ੁਤਰਾਣਾ ਵਿਚ ਅਨੁਸੂਚਿਤ ਜਾਤੀਆਂ ਦੇ ਪਰਿਵਾਰ ਵੱਡੀ ਗਿਣਤੀ ਵਿਚ ਸ਼ਾਮਲ ਹਨ ਜਿਨ੍ਹਾਂ ਵਿਚ ਬਹੁਤੇ ਪਰਿਵਾਰਾਂ ਦੇ ਹਲਾਤ ਕਾਫ਼ੀ ਤਰਸਯੋਗ ਹਨ ਅਤੇ ਇਹ ਪਰਿਵਾਰ ਆਪਣੇ ਪੱਧਰ ਤੇ ਪੱਕੇ ਮਕਾਨ ਬਣਾਉਣ ਤੋਂ ਅਸਮਰੱਥ ਸਨ ਜਿਹਨਾਂ ਨੂੰ ਪਿੰਡਾਂ ਦੀਆਂ ਪੰਚਾਇਤਾਂ ਰਾਹੀ ਮਤੇ ਪਾਸ ਕਰਵਾ ਕੇ ਯੋਗ ਅਤੇ ਅਤਿ ਲੋੜਵੰਦਾਂ ਪਰਿਵਾਰਾਂ ਦੀ ਸਨਾਖਤ ਕਰਵਾਈ ਗਈ ਸੀ ਅਤੇ ਉਨ੍ਵਾਂ ਪਰਿਵਾਰਾਂ ਦੇ ਹੁਣ ਮਕਾਨ ਪਾਸ ਹੋਕੇ ਆਏ ਹਨ ਜੋ ਕਿ ਜਲਦ ਹੀ ਬਣਾਉਣੇ ਸ਼ੁਰੂ ਕਰਵਾ ਦਿੱਤੇ ਜਾਣਗੇ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਬੰਧਤ ਅਧਿਆਕਾਰੀਆਂ ਨੂੰ ਕਿਹਾ ਹੈ ਕਿ ਹਲਕੇ ਦੇ ਪਿੰਡਾਂ ਵਿਚ ਯੋਗ ਲੋੜਵੰਦ ਪਰਿਵਾਰਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ ਅਤੇ ਕਿਸੇ ਵੀ ਲੋੜਵੰਦ ਪਰਿਵਾਰ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਹਲਕੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕੱਚੇ ਮਕਾਨਾਂ ਦਾ ਪੈਸਾ ਪੂਰੀ ਪਾਰਦਰਸ਼ੀ ਤਰੀਕੇ ਨਾਲ ਮਕਾਨ ਬਣਾਉਣ ਲਈ ਹੀ ਵਰਤਣ ਤਾਂ ਜੋ ਉਹਨਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਮਿਲ ਸਕੇ।