ਵਿਧਾਇਕ ਨਰਿੰਦਰ ਕੌਰ ਭਰਾਜ ਨੇ 64 ਲਾਭਪਾਤਰੀਆਂ ਦਿੱਤੇ ਪੱਤਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ 64 ਲਾਭਪਾਤਰੀਆਂ ਦਿੱਤੇ ਪੱਤਰ
Publish Date: Sat, 10 Jan 2026 05:26 PM (IST)
Updated Date: Sun, 11 Jan 2026 04:04 AM (IST)

ਪੱਕੇ ਮਕਾਨਾਂ ਲਈ 1 ਕਰੋੜ 60 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਤਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਕੀਤੇ ਤਹੱਈਏ ਤਹਿਤ ਸ਼ਨਿੱਚਰਵਾਰ ਨੂੰ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 64 ਲਾਭਪਾਤਰੀਆਂ ਨੂੰ 1 ਕਰੋੜ 60 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਿੱਚ ਸਭ ਤੋਂ ਅਹਿਮ ਸਿਰ ਉੱਤੇ ਛੱਤ ਹੁੰਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਅਹਿਮ ਜ਼ਰੂਰਤ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਰਕਾਰ ਦਾ ਟੀਚਾ ਹੈ ਕਿ ਸੂਬੇ ਵਿੱਚ ਕੋਈ ਵੀ ਪਰਿਵਾਰ ਬਿਨਾਂ ਮਕਾਨ ਦੇ ਨਾ ਰਹੇ ਅਤੇ ਹਰੇਕ ਲੋੜਵੰਦ ਦੇ ਸਿਰ ਉੱਤੇ ਛੱਤ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜੇ, ਇਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਝਨੇੜੀ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਔਜਲਾ, ਟਰੱਕ ਯੂਨੀਅਨ ਦੇ ਪ੍ਰਧਾਨ ਵਿੱਕੀ ਬਾਜਵਾ, ਕੌਂਸਲਰ ਸੁਦਰਸ਼ਨ ਸਲਦੀ, ਅਵਤਾਰ ਸਿੰਘ ਤਾਰੀ ਸੀਨੀਅਰ ਆਗੂ ਆਪ ਰਾਜ ਨਫਰੀਆ ਮੌਜੂਦ ਸਨ।