- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕਾ ਨੀਨਾ ਮਿੱਤਲ ਵੱਲੋਂ ਖੇਡ ਮੈਦਾਨ ਦਾ ਸ਼ਾਨਦਾਰ ਉਦਘਾਟਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਦਮਨਹੇੜੀ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਗਏ ਖੇਡ ਮੈਦਾਨ ਦਾ ਉਦਘਾਟਨ ਵਿਧਾਇਕਾ ਨੀਨਾ ਮਿੱਤਲ ਦੀ ਰਹਿਨੁਮਾਈ ਹੇਠ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਇਸ ਮੌਕੇ ਪਿੰਡ ਦਮਨਹੇੜੀ ਦੀ ਪੰਚਾਇਤ, ਪਿੰਡ ਝੁੰਗੀਆਂ ਦੀ ਪੰਚਾਇਤ ਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਇਸ ਉਪਰਾਲੇ ਦਾ ਖੁਸ਼ੀ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਬੱਚਿਆਂ ਨੂੰ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਖੇਡਾਂ ਨਾਲ ਜੁੜਨ, ਖੇਡਾਂ ਦੇ ਖੇਤਰ ਵਿਚ ਆਪਣਾ ਭਵਿੱਖ ਬਣਾਉਣ ਤੇ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕੇ ਮਿਲਣਗੇ ਤੇ ਉਹ ਖੇਡਾਂ ਦੇ ਖੇਤਰ ਵਿਚ ਅੱਗੇ ਵਧ ਕੇ ਆਪਣੇ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣਗੇ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਤੋਂ ਇਲਾਵਾ ਯੂਥ ਜ਼ਿਲ੍ਹਾ ਜੁਆਇੰਟ ਸਕੱਤਰ ਸਵਰਨਦੀਪ ਸਿੰਘ, ਪੀਏ ਅਮਰਿੰਦਰ ਮੀਰੀ, ਜ਼ਿਲ੍ਹਾ ਯੂਥ ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਵਿੰਦਰ ਸਿੰਘ ਭੋਗਲ, ਗੁਰਤੇਜ ਸਿੰਘ, ਸਰਪੰਚ ਗੁਰਜੀਤ ਸਿੰਘ, ਗੁਰਦੇਵ ਸਿੰਘ, ਗੁਰਚਰਨ ਸਿੰਘ, ਜਸਪਾਲ ਸਿੰਘ, ਜਸਵਿੰਦਰ ਕੁਮਾਰ, ਕਰਮ ਚੰਦ, ਸਤਨਾਮ ਸਿੰਘ, ਹਰਮੇਸ਼ ਸਿੰਘ, ਸ਼ਿਵ ਕੁਮਾਰ (ਪੰਚ) ਅਤੇ ਸਰਵਣ ਸਿੰਘ (ਨੰਬਰਦਾਰ) ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।