- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਨੀਨਾ ਮਿੱਤਲ ਨੇ ਵਿਦਿਆਰਥੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਸਕੂਲਾਂ ਵਿਚ ਹੋ ਰਹੇ ਵਿਕਾਸ ਕਾਰਜਾਂ ਤੇ ਸਿੱਖਿਆ ਦੇ ਖੇਤਰ ਵਿਚ ਆਏ ਬਦਲਾਅ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਆਪਣੀ ਟੀਮ ਸਮੇਤ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ, ਰਾਜਪੁਰਾ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਕੂਲ ਵਿਚ ਮਿਲ ਰਹੀਆਂ ਆਧੁਨਿਕ ਸਿੱਖਿਆ ਸਹੂਲਤਾਂ, ਪੜ੍ਹਾਈ ਦੇ ਮਾਹੌਲ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਦਿੱਲੀ ਸਿੱਖਿਆ ਮਾਡਲ ਦੇ ਸਫਲ ਤਜਰਬਿਆਂ ਨੂੰ ਪੰਜਾਬ ਵਿਚ ਲਾਗੂ ਕਰਨ ਤੇ ਵਧੀਆ ਨਤੀਜੇ ਮਿਲੇ ਹਨ। ਦੌਰੇ ਦੌਰਾਨ ਕੰਪਿਊਟਰ ਤੇ ਸਾਇੰਸ ਲੈਬਾਂ, ਇੰਟਰੈਕਟਿਵ ਪੈਨਲਾਂ, ਐਲਈਡੀ, ਆਧੁਨਿਕ ਫਰਨੀਚਰ ਅਤੇ ਵਾਧੂ ਕਲਾਸਰੂਮਾਂ, ਪਖਾਨਿਆਂ ਦਾ ਨਿਰੀਖਣ ਕੀਤਾ ਗਿਆ। ਵਿਦਿਆਰਥੀਆਂ ਨੇ ਸਰਕਾਰੀ ਸਕੂਲ ਵਿੱਚ ਮਿਲ ਰਹੀਆਂ ਆਧੁਨਿਕ ਸਹੂਲਤਾਂ ਪ੍ਰਤੀ ਖੁਸ਼ੀ ਪ੍ਰਗਟਾਈ। ਇਸ ਮੌਕੇ ਸਕੂਲ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ, ਅਮਰਿੰਦਰ ਮੀਰੀ ਪੀ ਏ ਟੂ ਵਿਧਾਇਕਾ ਹਲਕਾ ਰਾਜਪੁਰਾ, ਪ੍ਰਿੰਸੀਪਲ ਜਸਬੀਰ ਕੌਰ, ਰਾਜਿੰਦਰ ਸਿੰਘ ਚਾਨੀ, ਸਿੱਖਿਆ ਵਿਭਾਗ ਦੇ ਅਧਿਕਾਰੀ, ਅਧਿਆਪਕ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।