ਵਿਧਾਇਕਾ ਨੀਨਾ ਮਿੱਤਲ ਨੇ ਸਕੂਲਾਂ ਵਿੱਚ ਪਹੁੰਚ ਕੇ ਮਾਪਿਆਂ ਨਾਲ ਕੀਤੀ ਸਿੱਧੀ ਗੱਲਬਾਤ
ਵਿਧਾਇਕਾ ਨੀਨਾ ਮਿੱਤਲ ਨੇ ਸਕੂਲਾਂ ਵਿੱਚ ਪਹੁੰਚ ਕੇ ਮਾਪਿਆਂ ਨਾਲ ਕੀਤੀ ਸਿੱਧੀ ਗੱਲਬਾਤ
Publish Date: Sat, 07 Feb 2026 05:36 PM (IST)
Updated Date: Sun, 08 Feb 2026 04:05 AM (IST)

ਐੱਚਐੱਸਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਮੁੱਖ ਮੰਤਰੀ ਪੰਜਾਬ ਮਾਣਯੋਗ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਨਾਲ ਸੰਵਾਦ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੇਰੈਂਟਸ ਵਰਕਸ਼ਾਪਾਂ ਦਾ ਲਗਾਤਾਰ ਆਯੋਜਨ ਕੀਤਾ ਜਾ ਰਿਹਾ ਹੈ। ਇਸੀ ਕੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਵਿਖੇ ਮਾਪਿਆਂ ਲਈ ਇਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਹਲਕਾ ਰਾਜਪੁਰਾ ਦੀ ਮਾਣਯੋਗ ਵਿਧਾਇਕਾ ਨੀਨਾ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਮਾਪਿਆਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨੀਨਾ ਮਿੱਤਲ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਦੌਰਾਨ ਉਨ੍ਹਾਂ ਨੂੰ ਸਕਾਰਾਤਮਕ ਵਾਤਾਵਰਨ, ਸਮਾਂ-ਸਾਰਣੀ ਅਤੇ ਨੈਤਿਕ ਸਹਾਰਾ ਮੁਹੱਈਆ ਕਰਵਾਉਣ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਦਾਖ਼ਲਾ ਮੁਹਿੰਮ 2026 ਦੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਵਿਜੇ ਮੈਨਰੋ ਸਿੱਖਿਆ ਇੰਚਾਰਜ ਜ਼ਿਲ੍ਹਾ ਪਟਿਆਲਾ ਅਤੇ ਪ੍ਰਿੰਸੀਪਲ ਪੂਨਮ ਕੁਮਾਰੀ, ਸਕੂਲ ਆਫ਼ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਨੇ ਵੀ ਵਰਕਸ਼ਾਪ ਵਿੱਚ ਸ਼ਮੂਲੀਅਤ ਕੀਤੀ ਅਤੇ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਸਿੱਖਿਆ ਸੰਬੰਧੀ ਸੁਧਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਕੂਲ ਇੰਚਾਰਜ ਹਰਜੀਤ ਕੌਰ ਨੇ ਅਧਿਆਪਕਾਂ ਨਾਲ ਮਿਲ ਕੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਰਾਜਿੰਦਰ ਸਿੰਘ ਚਾਨੀ, ਮੀਡੀਆ ਕੋਆਰਡੀਨੇਟਰ ਵੱਲੋਂ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਖ਼ੂਬੀ ਨਿਭਾਈ ਗਈ। ਇਸ ਮੌਕੇ ਅਮਰਿੰਦਰ ਸਿੰਘ ਮੀਰੀ ਪੀਏ ਟੂ ਵਿਧਾਇਕ ਰਾਜਪੁਰਾ, ਐਡਵੋਕੇਟ ਸੰਦੀਪ ਕੁਮਾਰ ਬਾਵਾ, ਮੇਜਰ ਸਿੰਘ, ਪਿਆਰਾ ਸਿੰਘ, ਮੀਨਾ ਰਾਣੀ, ਨਰੇਸ਼ ਧਮੀਜਾ, ਮਨਪ੍ਰੀਤ ਸਿੰਘ, ਵਿਦਿਆਰਥੀਆਂ ਦੇ ਮਾਪੇ, ਕੁਲਵਿੰਦਰ ਕੌਰ ਚੇਅਰਪਰਸਨ ਸਕੂਲ ਮੈਨੇਜਮੈਂਟ ਕਮੇਟੀ ਅਤੇ ਮੈਂਬਰ, ਸਕੂਲ ਅਧਿਆਪਕ ਅਤੇ ਇਲਾਕੇ ਦੇ ਕਈ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।