ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਸ਼ੈਸਨ 2026-27 ਲਈ ਪ੍ਰਾਸਪੈਕਟਸ ਰਿਲੀਜ਼
ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਸ਼ੈਸਨ 2026-27 ਲਈ ਪ੍ਰਾਸਪੈਕਟਸ ਰਿਲੀਜ਼
Publish Date: Wed, 22 Apr 2026 06:25 PM (IST)
Updated Date: Wed, 22 Apr 2026 06:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 2026-2027 ਲਈ ਦਾਖਲਿਆਂ ਦੀ ਪ੍ਰਕਿਰਿਆ ਆਰੰਭ ਕਰਦਿਆਂ ਪ੍ਰਾਸਪੈਕਟਸ ਰਿਲੀਜ਼ ਕੀਤਾ ਗਿਆ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਖੁਦਮੁਖਤਿਆਰ ਕਾਲਜ ਦਾ ਦਰਜਾ ਪ੍ਰਾਪਤ ਮੋਦੀ ਕਾਲਜ ਉੱਤਰੀ ਭਾਰਤ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੈ। ਪ੍ਰਾਸਪੈਕਟਸ ਰਿਲੀਜ਼ ਕਰਨ ਦੀ ਰਸਮ ਦੀ ਪ੍ਰਧਾਨਗੀ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਕਰਨਲ ਕਰਮਿੰਦਰ ਸਿੰਘ ਨੇ ਕੀਤੀ। ਕਾਲਜ ਵੱਲੋਂ ਜਾਰੀ ਕੀਤਾ ਗਿਆ ਨਵਾਂ ਪ੍ਰਾਸਪੈਕਟਸ ਨਵੀਂ ਸਿੱਖਿਆ ਨੀਤੀ 2000 ਨੂੰ ਮੱਦੇ-ਨਜ਼ਰ ਰੱਖਦਿਆ ਡਿਜ਼ਾਈਨ ਕੀਤਾ ਗਿਆ ਹੈ। ਇਹ ਜਿੱਥੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਅਧਾਰਿਤ ਕੋਰਸਾਂ ਤੇ ਕਰੀਅਰ ਲਈ ਜ਼ਰੂਰੀ ਸੱਕਿਲ-ਟਰੇਨਿੰਗਾਂ ਨੂੰ ਧਿਆਨ ਵਿਚ ਰੱਖਦਿਆ ਤਿਆਰ ਕੀਤਾ ਗਿਆ ਹੈ ਉੱਥੇ ਇਸ ਵਿਚ ਵਿਦਿਆਰਥੀਆਂ ਦੀ ਬਹੁ-ਪੱਖੀ ਸ਼ਖ਼ਸੀਅਤ ਉਸਾਰੀ ਤੇ ਉਦਯੋਗਾਂ/ ਇੰਡਸਟਰੀ ਦੀਆਂ ਜ਼ਰੂਰਤਾਂ ਮੁਤਾਬਕ ਵੱਖ-ਵੱਖ ਕੋਰਸ ਅਤੇ ਸਿਲੇਬਸ ਤਿਆਰ ਕੀਤੇ ਗਏ ਹਨ ਜਿਸ ਨਾਲ ਵਿਦਿਆਰਥੀ ਆਪਣੇ ਭਵਿੱਖ ਦੀ ਬਿਹਤਰ ਉਸਾਰੀ ਕਰ ਸਕਣ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਸਮੂਹ ਸਟਾਫ ਵੱਲੋਂ ਕਾਲਜ ਨੂੰ ਲਗਾਤਾਰ ਉੱਤਰੀ ਭਾਰਤ ਦਾ ਪ੍ਰਮੁੱਖ ਕਾਲਜ ਬਣਾਈ ਰੱਖਣ ਤੇ ਵਧਾਈ ਦਿੱਤੀ। ਸਮਾਗਮ ਦੌਰਾਨ ਕਰਨਲ ਕਰਮਿੰਦਰ ਸਿੰਘ ਤੇ ਪਿੰਸੀਪਲ ਡਾ. ਨੀਰਜ ਗੋਇਲ ਨੇ ਇਸ ਮੌਕੇ ਤੇ ਰਸਮੀ ਤੌਰ ਤੇ ਪ੍ਰਾਸਪੈਕਟਸ ਜਾਰੀ ਕੀਤਾ।