ਮਾਡਲ ਸਕੂਲ ਚੁਨਾਗਰਾ ਵਿਖੇ ਸਿਹਤ ਜਾਂਚ ਕੈਂਪ ਲਗਾਇਆ
ਮਾਡਲ ਸਕੂਲ ਚੁਨਾਗਰਾ ਵਿਖੇ ਸਿਹਤ ਜਾਂਚ ਕੈਂਪ ਲਗਾਇਆ
Publish Date: Sat, 11 Apr 2026 06:11 PM (IST)
Updated Date: Sat, 11 Apr 2026 06:15 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਚੁਨਾਗਰਾ ਵੀ ਐੱਨਐੱਸਐੱਸ ਯੂਨਿਟ ਵੱਲੋਂ ਮਾਈ ਭਾਰਤ, ਨਵੀਂ ਦਿੱਲੀ, ਡਾਇਰੈਕਟੋਰੇਟ ਐਨਐਸਐਸ ਨਵੀਂ ਦਿੱਲੀ ਅਤੇ ਯੁਵਕ ਸੇਵਾਵਾਂ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਸਕੂਲ ਮੁਖੀ ਯੋਗੇਸ਼ ਕੁਮਾਰ ਦੀ ਅਗਵਾਈ ਵਿਚ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਡਾ. ਭਾਵਨਾ ਵਰਮਾ, ਸ਼੍ਰੀ ਦੁਰਗਾ ਦਲ ਸੇਵਾ ਸੰਮਤੀ ਚੈਰੀਟੇਬਲ ਹਸਪਤਾਲ ਪਾਤੜਾਂ ਦੇ ਸਹਿਯੋਗ ਨਾਲ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾਕਟਰ ਭਾਵਨਾ ਵਰਮਾ ਤੇ ਉਨ੍ਹਾਂ ਦੀ ਟੀਮ ਦੁਆਰਾ ਵਲੰਟੀਅਰਾਂ, ਵਿਦਿਆਰਥੀਆਂ ਤੇ ਪਿੰਡ ਵਾਸੀਆਂ ਦੀ ਸਿਹਤ ਜਾਂਚ ਕੀਤੀ ਗਈ। ਕੈਂਪ ਸਮਾਪਤੀ ਮੌਕੇ ਐੱਨਐੱਸਐੱਸ ਯੂਨਿਟ ਵੱਲੋਂ ਡਾਕਟਰ ਭਾਵਨਾ ਵਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ’ਚ ਪ੍ਰੋਗਰਾਮ ਅਫ਼ਸਰ ਲਵਕੇਸ਼ ਕੁਮਾਰ ਨੇ ਕੈਂਪ ਵਿਚ ਸਹਿਯੋਗ ਦੇਣ ਲਈ ਸਕੂਲ ਮੁਖੀ, ਸਮੂਹ ਸਟਾਫ਼ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ।