ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਨਤੀਜੇ ’ਚ ਮਾਰੀਆਂ ਮੱਲਾਂ
ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸਾਲਾਨਾ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜਾ
Publish Date: Mon, 30 Mar 2026 04:42 PM (IST)
Updated Date: Mon, 30 Mar 2026 04:45 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਸੈਸ਼ਨ 2025-26 ਦੀਆਂ ਸਾਲਾਨਾਂ ਪ੍ਰੀਖਿਆਵਾਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਬਹੁਤ ਸਾਰੇ ਵਿਦਿਆਰਥੀਆਂ ਨੇ ਆਪਣੀਆਂ-ਆਪਣੀਆਂ ਜਮਾਤਾਂ ਵਿਚ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੀ 5ਵੀਂ ਜਮਾਤ ਦੀ ਪ੍ਰੀਖਿਆ ਵਿਚ ਆਰੂਸ਼ ਕੰਧਾਰੀ ਨੇ 96.6 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲੇ ਸਥਾਨ ਤੇ, ਦੀਪਇੰਦਰ ਸ਼ਰਮਾ ਨੇ 92.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਬੀਨੋ ਰਾਣੀ ਨੇ 89.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾ. ਬਲਰਾਜ ਸਿੰਘ ਸੈਣੀ, ਡੀਨ, ਕਾਲਜ ਵਿਕਾਸ ਕੌਂਸਲ ਵੱਲੋਂ ਆਪਣੇ ਰੁਝੇਵਿਆਂ ਭਰੇ ਸ਼ਡਿਊਲ ਵਿੱਚੋਂ ਸਮਾਂ ਕੱਢ ਕੇ ਸਕੂਲ ਪੁਜੀਸ਼ਨ ਹੋਲਡਰ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ 6 ਵਿਦਿਆਰਥੀਆਂ ਵੱਲੋਂ ਆਈ.ਐਮ.ਓ ਪ੍ਰੀਖਿਆ ਵਿਚ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਸਨਮਾਨ ਵਧਾਇਆ। ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਤ ਕੀਤਾ ਗਿਆ ਅਤੇ ਸਕੂਲ ਦੀ 1 ਵਿਦਿਆਰਥਣ ਅਰਸ਼ਦੀਪ ਕੌਰ ਜਿਸ ਨੇ ਕਿ ਆਈ.ਐਮ.ਓ ਲੈਵਲ-2 ਵਿਚ ਮੈਰਿਟ ਸਰਟੀਫਿਕੇਟ ਪ੍ਰਾਪਤ ਕਰਨ ਤੇ ਵੀ ਵਧਾਈ ਦਿੱਤੀ। ਇਸ ਮੌਕੇ ਡੀਨ ਸਾਹਿਬ ਵੱਲੋਂ ਸਕੂਲ ਦੇ ਅਧਿਆਪਕਾਂ ਸ੍ਰੀਮਤੀ ਜਸਮੀਤ ਕੌਰ, ਅੰਜੂ ਮਹਿਤਾ ਅਤੇ ਇੰਚਾਰਜ ਸਕੂਲ ਨੂੰ ਪ੍ਰਸ਼ੰਸਾ ਸਰਟੀਫਿਕੇਟ ਦਿੱਤਾ। ਇਸ ਮੌਕੇ ਉਨ੍ਹਾਂ ਵੱਲੋਂ ਇੰਚਾਰਜ ਸਕੂਲ ਸਤਵੀਰ ਸਿੰਘ ਗਿੱਲ ਦੀ ਸਕੂਲ ਪ੍ਰਤੀ ਭੂਮਿਕਾ ਲਈ ਪ੍ਰਸੰਸਾ ਕੀਤੀ ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਇੰਚਾਰਜ ਸਕੂਲ ਨੇ ਵਿਦਿਆਰਥੀਆਂ ਦੀ ਮਿਹਨਤ ਨੂੰ ਸਲ੍ਹਾਇਆ ਅਤੇ ਭਵਿੱਖ ਵਿੱਚ ਵੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਰਿਹਾ।