ਮਾਡਲ ਸਕੂਲ ਚੁਨਾਗਰਾ ਵਿਖੇ ਧਰਤੀ ਦਿਵਸ ਸਬੰਧੀ ਸਮਾਗਮ
ਮਾਡਲ ਸਕੂਲ ਚੁਨਾਗਰਾ ਵਿਖੇ ਧਰਤੀ ਦਿਵਸ ਸਬੰਧੀ ਸਮਾਗਮ
Publish Date: Wed, 22 Apr 2026 06:29 PM (IST)
Updated Date: Wed, 22 Apr 2026 06:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਐੱਨਐੱਸਐੱਸ ਯੂਨਿਟ ਅਤੇ ਡਿਟੋਲ ਬਣੇਗਾ ਸਵਸਥ ਇੰਡੀਆ ਮੁਹਿੰਮ ਦੇ ਸਹਿਯੋਗ ਨਾਲ ਧਰਤੀ ਦਿਵਸ ਮੌਕੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਚੁਨਾਗਰਾ ਵੱਲੋਂ ਸਕੂਲ ਇੰਚਾਰਜ ਯੋਗੇਸ਼ ਕੁਮਾਰ ਦੀ ਅਗਵਾਈ ਵਿਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਤਰਸੇਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਕੂੜੇ-ਕਰਕਟ ਦੇ ਨਿਪਟਾਰੇ ਸਬੰਧੀ ਅਤੇ ਗੰਦਗੀ ਫੈਲਣ ਨਾਲ ਆਉਣ ਵਾਲੀਆਂ ਵੱਖ-ਵੱਖ ਸਰੀਰਕ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਇਨ੍ਹਾਂ ਸਮੱਸਿਆਵਾਂ ਦੇ ਉਪਾਅ ਦੱਸੇ ਗਏ। ਇਸ ਮੌਕੇ ਵੇਸਟ ਮਟੀਰੀਅਲ ਤੋਂ ਉਪਯੋਗੀ ਵਸਤੂਆਂ ਬਣਾਉਣ ਸਬੰਧੀ ਮੁਕਾਬਲਾ ਵੀ ਕਰਵਾਇਆ ਗਿਆ। ਮੁਕਾਬਲੇ ਉਪਰੰਤ ਜੇਤੂਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਲਵਕੇਸ਼ ਕੁਮਾਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ।