- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ’ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪਰਮਜੀਤ ਸਿੰਘ ਆਈਏਐੱਸ ਕਮਿਸ਼ਨਰ, ਨਗਰ ਨਿਗਮ ਨੇ ਕੀਤੀ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਤਰੁਣ ਕੁਮਾਰ ਮੋਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਸਲਾਨਾ ਇਨਾਮ-ਵੰਡ ਸਮਾਗਮ ’ਚ ਵਿਸ਼ੇਸ਼ ਮਹਿਮਾਨ ਡਾ. ਰੀਤੂ ਲਹਿਲ, ਡੀਨ ਰਿਸਰਚ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਸਨ। ਸਲਾਨਾ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਤੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੋ. ਸੁਰਿੰਦਰ ਲਾਲ ਨੇ ਵੀ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ.ਨੀਰਜ ਗੋਇਲ ਨੇ ਮੁੱਖ ਮਹਿਮਾਨ,ਵਿਸ਼ੇਸ਼ ਮਹਿਮਾਨ ਤੇ ਬਾਕੀ ਸ਼ਖ਼ਸੀਅਤਾਂ ਦਾ ਕਾਲਜ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਨੇ ਸੈਸ਼ਨ 2025-26 ਲਈ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਵੀ ਕੀਤੀ। ਪਰਮਜੀਤ ਸਿੰਘ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਮੋਦੀ ਕਾਲਜ ਵਿਖੇ ਸੰਬੋਧਨ ਕਰਨਾ ਬਹੁਤ ਹੀ ਮਾਣ ਵਾਲੀ ਗੱਲ ਹੈ। ਮੁੱਖ ਮਹਿਮਾਨ ਡਾ. ਰਿਤੂ ਲਹਿਲ ਨੇ ਕਾਲਜ ਨੂੰ ਭਾਰਤ ਦੀਆਂ ਸਰਵੋਤਮ ਵਿਦਿਅਕ ਸੰਸਥਾਵਾਂ ਦੇ ਬਰਾਬਰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਧਾਈ ਦਿੱਤੀ। ਪ੍ਰੋ.ਸੁਰਿੰਦਰ ਲਾਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਅੰਤ ’ਚ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਪ੍ਰਿੰਸੀਪਲ ਨੇ ਜੇਤੂਆਂ ਨੂੰ ਰੋਲ ਆਫ਼ ਆਨਰ, ਕਾਲਜ ਕਲਰ ਅਤੇ ਮੈਰਿਟ ਸਰਟੀਫਿਕੇਟ ਵੰਡੇ। ਇਸ ਮੌਕੇ ਕਾਲਜ ਰਜਿਸਟਰਾਰ ਡਾ. ਅਜੀਤ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ 15 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ, 210 ਵਿਦਿਆਰਥੀਆਂ ਨੂੰ ਕਾਲਜ ਕਲਰ ਅਤੇ 365 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਦਿੱਤੇ ਗਏ ਹਨ। ਇਸ ਮੌਕੇ ਵਿਦਿਆਰਥਣ ਸ਼ਵੇਤਾ ਨੂੰ ਪਾਣੀਪਤ, ਹਰਿਆਣਾ ਵਿੱਚ ਹੋਈ 9ਵੀਂ ਵਾਡੋ ਨੈਸ਼ਨਲ ਕਰਾਟੇ ਡੂ ਚੈਂਪੀਅਨਸ਼ਿਪ ’ਚ ਗੋਲਡ ਮੈਡਲ ਜਿੱਤਣ ਲਈ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣ ਗਗਨਦੀਪ ਕੌਰ ਨੂੰ ਭਲਸਵਾ ਝੀਲ, ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ’ਚ ਦੋ ਗੋਲਡ ਮੈਡਲ ਅਤੇ ਇਕ ਕਾਂਸੀ ਦਾ ਤਗਮਾ ਵੀ ਜਿੱਤਣ ਲਈ ਰੋਲ ਆਫ ਆਨਰ ਪ੍ਰਦਾਨ ਕੀਤਾ ਗਿਆ। ਵਿਦਿਆਰਥਣ ਛਿੰਦਰਪਾਲ ਕੌਰ ਨੇ ਸੀਨੀਅਰ ਨੈਸ਼ਨਲ ਡਰੈਗਨ ਬੋਟ ਫੈਡਰੇਸ਼ਨ ਕੱਪ ਵਿਚ ਵੀ ਤਿੰਨ ਗੋਲਡ ਮੈਡਲ ਤੇ ਦੋ ਸਿਲਵਰ ਮੈਡਲ ਜਿੱਤਕੇ ਰੋਲ ਆਫ ਆਨਰ ਪ੍ਰਾਪਤ ਕੀਤਾ। ਇਸੇ ਈਵੈਂਟ ਵਿਚ ਵਿਦਿਆਰਥਣ ਤਰਨਪ੍ਰੀਤ ਕੌਰ ਨੇ ਭਲਸਵਾ ਝੀਲ, ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ’ਚ ਦੋ ਗੋਲਡ ਮੈਡਲ ਅਤੇ ਇਕ ਸਿਲਵਰ ਮੈਡਲ ਜਿੱਤ ਕੇ ਰੋਲ ਆਫ ਆਨਰ ਪ੍ਰਾਪਤ ਕੀਤਾ। ਪ੍ਰੋਗਰਾਮ ਦੀ ਸਮਾਪਤੀ ਤੇ ਧੰਨਵਾਦ ਦਾ ਮਤਾ ਪ੍ਰੋ. ਜਗਦੀਪ ਕੌਰ ਨੇ ਪੇਸ਼ ਕੀਤਾ। ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਭਾਨਵੀ ਵਧਾਵਨ ਸ਼ਰਮਾ ਤੇ ਡਾ: ਰੁਪਿੰਦਰ ਸਿੰਘ ਵੱਲੋਂ ਕੀਤਾ ਗਿਆ।