ਮੋਹਲ ਨੂੰ ਬੀਸੀ ਵਿੰਗ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ
ਮੋਹਲ ਨੂੰ ਬੀਸੀ ਵਿੰਗ ਦਾ ਜਿਲਾ ਇੰਚਾਰਜ ਨਿਯੁਕਤ ਕੀਤਾ
Publish Date: Sun, 25 Jan 2026 04:37 PM (IST)
Updated Date: Sun, 25 Jan 2026 04:40 PM (IST)
ਫੋਟੋ 25ਪੀਟੀਐਲ: 7 ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਸਮਾਜ ਸੇਵਕ ਅਤੇ ਪਾਰਟੀ ਦੇ ਪੁਰਾਣੇ ਵਰਕਰ ਐਡਵੋਕੇਟ ਰਜਿੰਦਰ ਸਿੰਘ ਮੋਹਲ ਦੀਆਂ ਪਾਰਟੀ ਪ੍ਰਤੀ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਉਨਾਂ ਨੂੰ ਬੀਸੀ ਵਿੰਗ ਪਟਿਆਲਾ ਦਿਹਾਤੀ ਦਾ ਜਿਲਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਐਡਵੋਕੇਟ ਰਜਿੰਦਰ ਸਿੰਘ ਮੋਹਲ ਨੇ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਐਡਵੋਕੇਟ ਰਜਿੰਦਰ ਸਿੰਘ ਮੋਹਲ ਨੇ ਪਾਰਟੀ ਨੂੰ ਮਜਬੂਤ ਕਰਨ ਲਈ ਇੱਕਮੁੱਠ ਹੋ ਕੇ ਉਪਰਾਲੇ ਕਰਨ ਦੀ ਜਰੂਰਤ ਉਪਰ ਜੋਰ ਦਿੱਤਾ।