ਸਰਕਾਰੀ ਬੀਐੱਲਓ ਦਾ ਪੂਰਨ ਸਹਿਯੋਗ ਦੇਣ ਬੀਐੱਲਏ-2 : ਮੋਹਿਤ ਮਹਿੰਦਰਾ
ਪਟਿਆਲਾ ਦਿਹਾਤੀ ਵਿੱਚ ਬੀ.ਐਲ.ਏ.-2 ਦੀ ਟ੍ਰੇਨਿੰਗ ਮੀਟਿੰਗ ਆਯੋਜਿਤ
Publish Date: Sun, 14 Jun 2026 04:59 PM (IST)
Updated Date: Sun, 14 Jun 2026 05:00 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਮੋਹਿਤ ਮਹਿੰਦਰਾ ਦੀ ਅਗਵਾਈ ’ਚ ਪਟਿਆਲਾ ਦਿਹਾਤੀ ਹਲਕੇ ਵਿਚ ਬੀਐੱਲਏ-2 ਦੀ ਟ੍ਰੇਨਿੰਗ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ’ਚ ਹਲਕੇ ਦੇ ਵੱਖ-ਵੱਖ ਬੂਥਾਂ ਤੋਂ ਬੀ.ਐਲ.ਏ.-2, ਬੂਥ ਕਮੇਟੀਆਂ ਦੇ ਮੈਂਬਰਾਂ ਅਤੇ ਪਾਰਟੀ ਆਗੂਆਂ ਨੇ ਭਾਗ ਲਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੋਹਿਤ ਮਹਿੰਦਰਾ ਨੇ ਬੀ.ਐਲ.ਏ.-2 ਨੂੰ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸਆਈਆਰ ਪ੍ਰਕਿਰਿਆ ਅਤੇ ਸੰਗਠਨ ਨਾਲ ਸਬੰਧਤ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਐਮ ਪੀ ਡਾ ਧਰਮਵੀਰ ਗਾਂਧੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਮੋਹਿਤ ਮਹਿੰਦਰਾ ਨੇ ਕਿਹਾ ਕਿ ਬੀ.ਐਲ.ਏ.-2 ਦਾ ਸਭ ਤੋਂ ਪਹਿਲਾ ਫਰਜ਼ ਆਪਣੇ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਬੂਥ ਕਮੇਟੀ ਨੂੰ ਸੰਪੂਰਨ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹਰੇਕ ਬੀ.ਐਲ.ਏ.-2 ਨੂੰ ਬੂਥ ਕਮੇਟੀ ਦੇ ਹਰ ਮੈਂਬਰ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ਤੇ ਉਨ੍ਹਾਂ ਦੀ ਟ੍ਰੇਨਿੰਗ ਵੀ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਬੀਐੱਲਏ-2 ਆਪਣੇ ਖੇਤਰ ਦੇ ਸਰਕਾਰੀ ਬੀਐੱਲਓ ਨਾਲ ਤੁਰੰਤ ਸੰਪਰਕ ਸਥਾਪਿਤ ਕਰਨ ਅਤੇ ਵੋਟਰ ਸੂਚੀ ਨਾਲ ਸੰਬੰਧਿਤ ਹਰ ਕੰਮ ਵਿਚ ਪੂਰਾ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਜੋ ਨੌਜਵਾਨ 1 ਅਕਤੂਬਰ 2026 ਤੱਕ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਅੱਜ ਹੀ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਇਸ ਲਈ ਵੱਧ ਤੋਂ ਵੱਧ ਨਵੀਆਂ ਵੋਟਾਂ ਬਣਵਾਉਣ ਅਤੇ ਲੋਕਾਂ ਨੂੰ ਆਨਲਾਈਨ ਪ੍ਰਕਿਰਿਆ ਬਾਰੇ ਸਹੀ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ। ਮੋਹਿਤ ਮਹਿੰਦਰਾ ਨੇ ਕਿਹਾ ਕਿ 25 ਜੂਨ 2026 ਤੋਂ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਵੋਟਰ ਮੈਪਿੰਗ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਬੀ.ਐਲ.ਏ.-2 ਅਤੇ ਬੂਥ ਕਮੇਟੀ ਦੇ ਮੈਂਬਰ ਵੀ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਘਰ-ਘਰ ਜਾ ਕੇ ਵੋਟਰਾਂ ਦੀ ਪੁਸ਼ਟੀ ਅਤੇ ਮੈਪਿੰਗ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ਦੀਆਂ ਵੋਟਾਂ ਵੱਖ-ਵੱਖ ਬੂਥਾਂ ਵਿੱਚ ਦਰਜ ਹਨ ਤਾਂ ਉਥੋਂ ਦੇ ਬੀ.ਐਲ.ਏ.-2 ਆਪਸ ਵਿੱਚ ਤਾਲਮੇਲ ਕਰਕੇ ਬੀ.ਐਲ.ਓ. ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਨਰੇਸ਼ ਦੁੱਗਲ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਅਤੇ ਸਹਿਯੋਗ ਨਾਲ ਬੂਥ ਕਮੇਟੀ ਨਾਲ ਸੰਬੰਧਿਤ ਸਾਰੇ ਕੰਮ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਪੂਰੇ ਕਰਵਾਏ ਜਾਣਗੇ। ਉਨ੍ਹਾਂ ਸਮੂਹ ਵਰਕਰਾਂ ਨੂੰ ਪਾਰਟੀ ਨੂੰ ਬੂਥ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।