ਜਨਮ ਅਸ਼ਟਮੀ ਮੌਕੇ ਮੰਦਰਾਂ 'ਚ ਨਤਮਸਤਕ ਹੋਏ ਮੋਹਿਤ ਮੋਹਿੰਦਰਾ ਜਨਮ ਅਸ਼ਟਮੀ ਮੌਕੇ ਪਟਿਆਲਾ ਦੇ ਪ੍ਰਮੁੱਖ ਮੰਦਰਾਂ 'ਚ ਨਤਮਸਤਕ ਹੋਏ ਮੋਹਿਤ ਮੋਹਿੰਦਰਾ
Publish Date: Sun, 06 Sep 2026 04:47 PM (IST)
Updated Date: Sun, 06 Sep 2026 04:49 PM (IST)
ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਜਨਮ ਅਸ਼ਟਮੀ ਦੇ ਪਵਿੱਤਰ ਤੇ ਸ਼ੁਭ ਦਿਹਾੜੇ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਪਾਵਨ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਸ਼੍ਰੀ ਰਾਮ ਦਰਬਾਰ ਮੰਦਰ ਤਫ਼ਜ਼ਲਪੁਰਾ, ਸ਼ਿਵ ਮੰਦਰ ਗੁਰਬਖ਼ਸ਼ ਕਲੋਨੀ, ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਏਕਤਾ ਨਗਰ-ਏ, ਸ਼੍ਰੀ ਰਾਧੇ ਸ਼ਿਆਮ ਮੰਦਰ ਅਰਬਨ ਅਸਟੇਟ ਫੇਜ਼-2, ਸ਼੍ਰੀ ਵੈਸ਼ਨੋ ਦੇਵੀ ਮੰਦਰ ਜੁਝਾਰ ਨਗਰ, ਸ਼ੇਰਾਂ ਵਾਲਾ ਸਿੱਧ ਸ਼੍ਰੀ ਹਨੂਮਾਨ ਮੰਦਰ ਤ੍ਰਿਪੜੀ, ਸ਼ਿਵ ਮੰਦਰ ਦਸ਼ਮੇਸ਼ ਨਗਰ ਤੇ ਪਿੰਡ ਚਲੈਲਾ ਸਥਿਤ ਮੰਦਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜੀਵਨ ਤੇ ਪਵਿੱਤਰ ਗੀਤਾ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਹਮੇਸ਼ਾ ਸੱਚ, ਧਰਮ, ਨਿਆਂ ਅਤੇ ਨਿਸ਼ਕਾਮ ਕਰਮ ਦੇ ਮਾਰਗ ਤੇ ਚੱਲਣ ਦਾ ਉਪਦੇਸ਼ ਦਿੱਤਾ ਹੈ। ਅੱਜ ਦੇ ਦੌਰ ਵਿਚ ਵੀ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸਹੀ ਦਿਸ਼ਾ ਦਿਖਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਮੋਹਿਤ ਮੋਹਿੰਦਰਾ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਧਾਰਮਿਕ ਤੇ ਸਮਾਜਿਕ ਪ੍ਰੋਗਰਾਮਾਂ ਵਿਚ ਵੀ ਹਾਜ਼ਰੀ ਭਰੀ ਅਤੇ ਸ਼ਰਧਾਲੂਆਂ ਨਾਲ ਵਿਚਾਰ ਸਾਂਝੇ ਕੀਤੇ। ਵੱਖ-ਵੱਖ ਮੰਦਰ ਕਮੇਟੀਆਂ ਅਤੇ ਪ੍ਰਬੰਧਕਾਂ ਵੱਲੋਂ ਮੋਹਿਤ ਮੋਹਿੰਦਰਾ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।