- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਚਮਾਰੂ ਦੇ 142 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਮਿਲੇਗਾ ਲਾਭ : ਵਿਕਾਸ ਸ਼ਰਮਾ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ :
ਹਲਕਾ ਘਨੌਰ ਦੇ ਪਿੰਡ ਚਮਾਰੂ ਅਤੇ ਸ਼ਾਮਦੂ ਵਿਖੇ ਭਾਜਰੀ ਦੇ ਸਥਾਨਕ ਆਗੂਆਂ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਵਿੱਚ ਭਾਜਪਾ ਦੇ ਹਲਕਾ ਘਨੌਰ ਇੰਚਾਰਜ ਵਿਕਾਸ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਵਿਕਾਸ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਇਕੱਲੇ ਪਿੰਡ ਚਮਾਰੂ ਦੇ 142 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਲਾਭ ਮਿਲਣ ਜਾ ਰਿਹਾ ਹੈ। ਯੋਜਨਾ ਤਹਿਤ ਮਕਾਨ ਬਣਾਉਣ ਲਈ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਵਿਕਾਸ ਕਾਰਜਾਂ ਨਾਲੋਂ ਇਸ਼ਤਿਹਾਰਬਾਜ਼ੀ ਨੂੰ ਵਧੇਰੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਬਣ ਰਹੇ ਖੇਡ ਮੈਦਾਨਾਂ ਲਈ ਵੀ ਕੇਂਦਰ ਸਰਕਾਰ ਵੱਲੋਂ ਪ੍ਰਤੀ ਗਰਾਊਂਡ ਕਰੀਬ 5.43 ਲੱਖ ਰੁਪਏ ਦਿੱਤੇ ਹਨ। ਪੰਚਾਇਤਾਂ ਨੂੰ 15ਵੇਂ ਅਤੇ 16ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ, ਡਿਪੂਆਂ ਰਾਹੀਂ ਵੰਡੀ ਜਾਂਦੀ ਕਣਕ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣਨ ਵਾਲੀਆਂ ਸੜਕਾਂ ਵਿੱਚ ਵੀ ਕੇਂਦਰ ਦਾ ਯੋਗਦਾਨ ਹੈ। ਹਰਿਆਣਾ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਉੱਥੇ ਬਜ਼ੁਰਗਾਂ ਨੂੰ 3,250 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ ਅਤੇ ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਨੂੰ 2,100 ਰੁਪਏ ਮਹੀਨਾ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦੇ ਮੁਕਾਬਲੇ ਹਰਿਆਣਾ ਵਿੱਚ ਲੋਕਾਂ ਨੂੰ ਸਹੂਲਤਾਂ ਜਲਦੀ ਮਿਲ ਰਹੀਆਂ ਹਨ। ਵਿਕਾਸ ਸ਼ਰਮਾ ਨੇ ਮੀਟਿੰਗ ਨੂੰ ਸਫਲ ਬਣਾਉਣ ਲਈ ਸਥਾਨਕ ਭਾਜਪਾ ਆਗੂਆਂ ਅਮਨਜੋਤ ਸਿੰਘ, ਜੌਨੀ ਪ੍ਰਧਾਨ, ਨਰਿੰਦਰ ਸਿੰਘ, ਬਿੱਲੂ ਪ੍ਰਧਾਨ, ਸੁਖਵਿੰਦਰ ਸਿੰਘ ਪੰਚ, ਸਿਕੰਦਰ ਸਿੰਘ, ਦਿਲਸ਼ਾਦ, ਵਿੱਕੀ ਚਮਾਰੂ ਅਤੇ ਲੱਖਾ ਸਿੰਘ ਸਮੇਤ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ, ਕਮਲਜੀਤ ਸਿੰਘ ਸਰਕਲ ਪ੍ਰਧਾਨ, ਗੋਲਡੀ ਸ਼ਰਮਾ ਬਠੌਣੀਆ, ਕਾਲਾ ਮਦਨਪੁਰ, ਜੀਵਨਜੋਤ ਸਿੰਘ, ਸਚਿਨ ਸ਼ਰਮਾ, ਕੁਲਦੀਪ ਸਿੰਘ, ਰਾਜਬੀਰ ਸਿੰਘ ਚੱਪੜ, ਅਮਰੀਕ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।