- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
200 ਤੋਂ ਵੱਧ ਮਰੀਜ਼ਾਂ ਦੀ ਕੀਤੀ ਜਾਂਚ, 100 ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਐਨਕਾਂ ਤੇ ਦਵਾਈਆਂ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤ ਵਿਕਾਸ ਪ੍ਰੀਸ਼ਦ ਰਾਜਪੁਰਾ ਵੱਲੋਂ ਸਮਾਜ ਸੇਵਾ ਦੇ ਉਦੇਸ਼ ਨਾਲ 18ਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਭਾਰਤ ਵਿਕਾਸ ਪ੍ਰੀਸ਼ਦ ਭਵਨ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ 200 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ, ਐਨਕਾਂ ਤੇ ਲੈਬਾਰਟਰੀ ਟੈਸਟਾਂ ਦੀ ਸਹੂਲਤ ਦਿੱਤੀ। ਕੈਂਪ ਵਿਚ ਡਾ. ਸਾਹਿਲ ਗੋਇਲ, ਡਾ. ਡੀ.ਆਰ. ਗੁਪਤਾ, ਡਾ. ਅਵਨੀਤ ਸਿੰਘ ਸੇਤੀਆ, ਡਾ. ਗੁਰਲੀਨ ਕੌਰ, ਡਾ. ਸ਼ਰੂਤੀ ਚੌਧਰੀ ਅਤੇ ਡਾ. ਮਨਮੀਤ ਕੌਰ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਰਾਜ ਕੁਮਾਰ ਜੈਨ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ, ਜਦਕਿ ਕਰੀਬ 100 ਜ਼ਰੂਰਤਮੰਦਾਂ ਨੂੰ ਐਨਕਾਂ ਵੰਡੀਆਂ ਗਈਆਂ। ਆਰਯਨ ਲੈਬਾਰਟਰੀ ਵੱਲੋਂ ਮਰੀਜ਼ਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਰਾਜ ਕੁਮਾਰ ਜੈਨ, ਪ੍ਰੀਸ਼ਦ ਦੇ ਪ੍ਰਧਾਨ ਸੁਰਿੰਦਰ ਸੇਠੀ, ਡਾ. ਸੰਜੀਵ ਚੌਧਰੀ ਕਾਕੂ ਅਤੇ ਸੁਸ਼ੀਲ ਸੈਣੀ ਨੇ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਉਦੇਸ਼ ਹੈ। ਇਸ ਮੌਕੇ ਪ੍ਰੀਸ਼ਦ ਵੱਲੋਂ ਲੋੜਵੰਦ ਲੜਕੀਆਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਿਲਾਈ ਸੈਂਟਰ ਵੀ ਖੋਲ੍ਹਿਆ ਗਿਆ। ਪ੍ਰਧਾਨ ਸੁਰਿੰਦਰ ਸੇਠੀ ਨੇ ਕਿਹਾ ਕਿ ਇਸ ਦਾ ਮਕਸਦ ਲੜਕੀਆਂ ਨੂੰ ਹੁਨਰਮੰਦ ਬਣਾ ਕੇ ਆਤਮ-ਨਿਰਭਰ ਬਣਾਉਣਾ ਹੈ।